← ਪਿਛੇ ਪਰਤੋ
ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਚੰਡੀਗੜ੍ਹ, 11 ਅਕਤੂਬਰ, 2024: ਹਰਿਆਣਾ ਵਿਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੁਲਾ ਵਿਚ ਹੋਵੇਗਾ। ਹਰਿਆਣਾ ਦੇ ਰਾਜਪਾਲ ਨੇ ਪੰਚਕੁਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਕਰਵਾਏਗੀ। ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਸਕੱਤਰ ਟੀ ਵੀ ਐਸ ਐਨ ਪ੍ਰਸਾਦ ਵੱਲੋਂ ਜਾਰੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੁਲਾ ਵਿਚ ਹੋਵੇਗਾ। ਭਾਜਪਾ ਨੇ ਸੂਬੇ ਵਿਚ ਲਗਾਤਾਰ ਤੀਜੀ ਵਾਰ ਚੋਣਾਂ ਜਿੱਤ ਕੇ 57 ਸਾਲ ਬਾਅਦ ਇਤਿਹਾਸ ਸਿਰਜਿਆ ਹੈ।
Total Responses : 180