← ਪਿਛੇ ਪਰਤੋ
ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਭਾਰਤੀ ਏਜੰਟਾਂ ਨੇ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧੱਕੇਸ਼ਾਹੀ ਵਾਲੇ ਕਾਰਨਾਮੇ ਕੀਤੇ: ਟਰੂਡੋ ਓਟਵਾ, 15 ਅਕਤੂਬਰ, 2024: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਹੈ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧਮਕੀਆਂ ਦੇਣ ਤੇ ਜਾਨੋਂ ਮਾਰਨ ਵਰਗੇ ਧੱਕੇਸ਼ਾਹੀ ਵਾਲੇ ਕਾਰਮਨਾਮੇ ਕੀਤੇ ਹਨ ਜਿਸਦੇ ਪੁਖ਼ਤਾ ਸਬੂਤ ਮੌਜੂਦ ਹਨ। ਇਕ ਪ੍ਰੈਸ ਕਾਨਫਰੰਸ ਵਿਚ ਟਰੂਡੋ ਨੇ ਕਿਹਾ ਕਿ ਆਰ ਸੀ ਐਮ ਪੀ ਨੇ ਸਬੂਤ ਦਿੱਤੇ ਹਨ ਕਿ ਭਾਰਤ ਸਰਕਾਰ ਦੇ ਅਧਿਕਾਰੀ ਇਹਨਾਂ ਗਤੀਵਿਧੀਆਂ ਵਿਚ ਸ਼ਾਮਲ ਹਨ ਜੋ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਹਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 191