ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂ ਦਿੱਤਾ ਸੰਦੇਸ਼, ਪੜ੍ਹੋ ਕੀ ਕਿਹਾ
ਅੰਮ੍ਰਿਤਸਰ, 1 ਨਵੰਬਰ, 2024: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੇ ਮੌਕੇ ’ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਂ ਸੰਦੇਸ਼ ਦਿੱਤਾ।
ਆਪਣੇ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਬਦਲ ਰਹੀ ਡੈਮੋਕਰੈਟਿਕ ਪ੍ਰੋਫਾਈਲ ਚਿੰਤਾ ਦਾ ਵਿਸ਼ਾ ਹੈ ਤੇ ਇਸਦੇ ਭਵਿੱਖ ਵਿਚ ਭਿਆਨਕ ਨਤੀਜੇ ਭੁਗਤਣੇ ਪੈਣਗੇ।
ਉਹਨਾਂ ਕਿਹਾ ਕਿ ਸਿੱਖਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਦੇਸ਼ਾਂ ਵਿਚ ਭਾਈ ਹਰਦੀਪ ਸਿੰਘ ਨਿੱਝਰ, ਅਵਤਾਰ ਸਿੰਘ ਕੰਡਾ, ਪਰਮਜੀਤ ਸਿੰਘ ਪੰਜਵੜ ਤੇ ਰਿਪੁਦਮਨ ਸਿੰਘ ਮਲਿਕ ਦਾ ਕਤਲ ਚਿੰਤਾ ਦਾ ਵਿਸ਼ਾ ਹੈ। ਅਕਾਲੀ ਦਲ ਦੀ ਗੱਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿਸ ਉਦੇਸ਼ ਤੇ ਮਨਸ਼ਾ ਨਾਲ ਅਕਾਲੀ ਦਲ ਦਾ ਗਠਨ ਕੀਤਾ ਗਿਆ ਸੀ, ਉਸ ’ਤੇ ਮੁੜ ਵਿਚਾਰ ਕਰਨ ਅਤੇ ਵਾਪਸ ਉਹਨਾਂ ਅਸੂਲਾਂ ਤੇ ਸਿਧਾਂਤਾਂ ਨਾਲ ਜੁੜਨ ਦੀ ਜ਼ਰੂਰਤ ਹੈ। ਉਹਨਾਂ ਇਹ ਵੀ ਕਿਹਾ ਕਿ ਸਿਆਸੀ ਹਿੱਤਾਂ ਦੀ ਥਾਂ ਪੰਥਕ ਹਿੱਤਾਂ ਨੂੰ ਪਹਿਲ ਦੇਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਧਿਰ ਨੂੰ ਸੁਰਜੀਤ ਕਰਨ ਦੀ ਲੋੜ ਹੈ।