← ਪਿਛੇ ਪਰਤੋ
ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਿੰਘ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗੁਰਦਾਸਪੁਰ, 1 ਨਵੰਬਰ, 2024: ਅੱਜ ਸਿੰਘ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਮੁੱਖ ਅਰਦਾਸੀਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਚਰਨ ਪਾਏ। ਸੁਖਜਿੰਦਰ ਸਿੰਘ ਰੰਧਾਵਾ, ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਉਦੈਵੀਰ ਸਿੰਘ ਰੰਧਾਵਾ ਨੇ ਸਿੰਘ ਸਾਹਿਬ ਨੂੰ ਜੀ ਆਖਿਆ ਤੇ ਉਹਨਾਂ ਦੀ ਰੂਹਾਨੀ ਸੰਗਤ ਦਾ ਨਿੱਘ ਮਾਣਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ ਇਸ ਦੇ ਨਾਲ ਉਸ ਵੇਲੇ ਕਾਂਗਰਸ ਪਾਰਟੀ ਉਸ ਵੇਲੇ ਭਾਰੀ ਉਤਸ਼ਾਹ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਵਿਖੇ ਟਕਸਾਲੀ ਅਕਾਲੀ ਆਗੂ ਅਵਤਾਰ ਸਿੰਘ ਅਕਾਲੀ ਦਲ ਦਾ ਸਾਥ ਛੱਡ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਸੁਖਜਿੰਦਰ ਸਿੰਘ ਰੰਧਾਵਾ ਨੇ ਅਵਤਾਰ ਸਿੰਘ ਦਾ ਕਾਂਗਰਸ ਪਾਰਟੀ ਵਿੱਚ ਆਉਣ ਹਾਰਦਿਕ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਵਿੱਚ ਸਰਦਾਰ ਅਵਤਾਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Total Responses : 308