ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਤਲਵੰਡੀ ਰਾਮਾਂ ਦੇ 11 ਪਰਿਵਾਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ : ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ: ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਤਲਵੰਡੀ ਰਾਮਾਂ ਵਿਖੇ 11 ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਗਰੀਬ ਮਾਰੂ ਨੀਤੀਆਂ ਤੋਂ ਤੰਗ ਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਇਨ੍ਹਾਂ ਪਰਿਵਾਰਾਂ ਵਿਚੋਂ ਮੁੱਖ ਤੌਰ ਤੇ ਸ਼ਰਨਜੀਤ ਸਿੰਘ ਸੋਨੂੰ, ਪ੍ਰੀਤ ਮਸੀਹ, ਤਰਸੇਮ,ਧਰਮਾ, ਹਰਪਾਲ ਸਿੰਘ ਦਿਉਲ, ਇਕਬਾਲ ਸਿੰਘ,ਰਫੀਕ ਮਸੀਹ, ਸੁਖਪ੍ਰੀਤ ਸਿੰਘ ਜੱਗਾ, ਗੁਰਮੀਤ ਸਿੰਘ, ਮਨਦੀਪ ਮਸੀਹ ਕੱਲੀ, ਸ਼ਾਮਲ ਸੰਮਾਂ ਮਸੀਹ ਮੈਂਬਰ ਪੰਚਾਇਤ ਆਮ ਆਦਮੀ ਪਾਰਟੀ ਰੈਪੀ,ਬੂਰਾ ਮਸੀਹ,ਰੋਸੀ ਮਸੀਹ,ਮੇਲੀ ਮਸੀਹ, ਜੂਸਾ ਮਸੀਹ ਕੁਲਜੀਤ ਸਿੰਘ ਲੱਡਾ, ਗੋਲਡੀ ਆਦਿ ਸ਼ਾਮਿਲ ਹਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਆਖਿਆ ਤੇ ਹਮੇਸ਼ਾ ਮੇਰੇ ਵੱਲੋਂ ਤੇ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਸਰਦਾਰ ਹਰਦੀਪ ਸਿੰਘ ਤਲਵੰਡੀ ਗੋਰਾਇਆ, ਡਾਕਟਰ ਬਲਵਿੰਦਰ ਸਿੰਘ ਰੰਧਾਵਾ ਵਾਇਸ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਅਤੇ ਪੀ ਏ ਕਮਲਜੀਤ ਸਿੰਘ ਟੋਨੀ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਿਜ਼ਨ ਨੇ ਸਾਂਝੀ ਕੀਤੀ