← ਪਿਛੇ ਪਰਤੋ
ਬਲਾਕ ਪ੍ਰਧਾਨ ਕੰਵਲ ਗੋਰਾਇਆ ਵੱਲੋਂ ਅਸਤੀਫ਼ਾ ਦੇ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ : ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜੱਦ ਆਮ ਆਦਮੀ ਪਾਰਟੀ ਦੇ ਬਲਾਕ ਕਲਾਨੌਰ ਦੇ ਪ੍ਰਧਾਨ ਕਮਲ ਗੋਰਾਇਆ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਅਤੇ ਕੁਸ਼ਾਸਨ ਦੇ ਖਿਲਾਫ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਉਦੇਵੀਰ ਸਿੰਘ ਰੰਧਾਵਾ ਹੋਣਹਾਰ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਉਦੇਵੀਰ ਸਿੰਘ ਰੰਧਾਵਾ ਨੇ ਕੰਵਲ ਗੋਰਾਇਆ ਦਾ ਕਾਂਗਰਸ ਪਾਰਟੀ ਵਿੱਚ ਆਉਣ ਤੇ ਭਰਵਾਂ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵਿੱਚ ਹਮੇਸ਼ਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ
Total Responses : 408