← ਪਿਛੇ ਪਰਤੋ
ਲੁਧਿਆਣੇ ਵਿਚ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਲੀਡਰ ਦੇ ਘਰ 'ਤੇ ਸੁੱਟਿਆ ਪਟਰੌਲ ਬੰਬ
ਲੁਧਿਆਣਾ : ਲੁਧਿਆਣਾ ਵਿਖੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਲੀਡਰ ਹਰਕੀਰਤ ਰਾਣਾ ਦੇ ਘਰ ਉਤੇ ਪਟਰੌਲ ਬੰਬ ਸੁੱਟਿਆ ਗਿਆ ਹੈ। ਦਰਅਸਲ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਕਿਸਮ ਦੇ ਨੁਕਸਾਨ ਦੀ ਕੋਈ ਖ਼ਬਰ ਨਹੀ ਹੈ। ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 308