ਸੁਖੀ ਰੰਧਾਵਾ ਪਰਿਵਾਰ ਨੇ ਵਰਕਰਾਂ ਨਾਲ ਕੀਤੀ ਵੱਡੀ ਮੀਟਿੰਗ
ਆਮ ਆਦਮੀ ਪਾਰਟੀ ਦੇ ਚਾਰ ਪਿੰਡ ਪੂਰੀ ਤਰਹਾਂ ਆ ਗਏ ਕਾਂਗਰਸ ਨਾਲ, ਕੀਤਾ ਦਾਵਾ
ਰੋਹਿਤ ਗੁਪਤਾ
ਗੁਰਦਾਸਪੁਰ : ਡੇਰਾ ਬਾਬਾ ਨਾਨਕ ਜਿਮਨੀ ਚੋਣਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਪਰਿਵਾਰ ਨੇ ਪਾਰਟੀ ਵਰਕਰਾਂ ਦੀ ਇੱਕ ਵੱਡੀ ਬੈਠਕ ਆਪਣੀ ਜੱਦੀ ਗ੍ਰਹਿ ਸਥਾਨ ਤੇ ਬੁਲਾਈ , ਜਿਸ ਵਿੱਚ ਕਾਂਗਰਸੀ ਵਰਕਰਾਂ ਦਾ ਹਜੂਮ ਵੇਖਣ ਨੂੰ ਮਿਲਿਆ। ਇਸ ਦੌਰਾਨ ਗੁਰਦਾਸਪੁਰ ਤੋਂ ਕਾਂਗਰਸ ਵਿਧਾਇਕ ਵਰਿੰਦਰ ਮੀਤ ਸਿੰਘ ਪਾਹੜਾ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਜੋ ਕੀਤਾ ਉਹ ਕਦੇ ਵੀ ਕਾਂਗਰਸੀ ਜਾਂ ਅਕਾਲੀਆਂ ਦੀ ਸਰਕਾਰ ਵੇਲੇ ਨਹੀਂ ਹੋਇਆ। ਇਹ ਬਹੁਤ ਮੰਦਭਾਗਾ ਹੈ ਕਿ ਕਿਸਾਨ ਖੁਸ਼ੀ ਨਾਲ ਦਿਵਾਲੀ ਤੱਕ ਨਹੀਂ ਮਨਾ ਪਾ ਰਹੇ, ਇਸ ਦਾ ਖਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ। ਉਹਨਾਂ ਦਾਅਵਾ ਕੀਤਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਕਈ ਪਿੰਡ ਆਮ ਆਦਮੀ ਪਾਰਟੀ ਨੂੰ ਛੱਡ ਕੇ ਪੂਰੇ ਦੇ ਪੂਰੇ ਕਾਂਗਰਸ ਨਾਲ ਆ ਗਏ ਹ