ਸੁਖਜਿੰਦਰ ਰੰਧਾਵਾ, ਔਜਲਾ,ਪਾਹੜਾ ਅਤੇ ਅਸ਼ੋਕ ਚੌਧਰੀ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ ਕਰਕੇ ਕਾਂਗਰਸ ਪਾਰਟੀ ਦੀ ਚੋਣ ਮਹਿਮ ਨੂੰ ਸਿਖ਼ਰਾਂ ਤੇ ਪਹੁੰਚਾਇਆ - ਮਹਾਜ਼ਨ
ਡੇਰਾ ਬਾਬਾ ਨਾਨਕ, 2 ਨਵੰਬਰ 2024 - ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ, ਬੀਬੀ ਜਤਿੰਦਰ ਕੌਰ ਰੰਧਾਵਾ ਕਾਂਗਰਸੀ ਉਮੀਦਵਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਸਰਦਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਸ੍ਰੀ ਅੰਮ੍ਰਿਤਸਰ ਸਾਹਿਬ,ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਤੇ ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ ਅਤੇ ਸੀਨੀਅਰ ਕਾਂਗਰਸੀ ਆਗੂ ਬਾਉ ਅਸ਼ੋਕ ਚੌਧਰੀ ਅਤੇ ਸਰਦਾਰ ਗੁਰਮੀਤ ਸਿੰਘ ਪਾਹੜਾ ਨੇ ਮਿਲ ਕੇ ਹਲਕੇ ਦੇ ਪਿੰਡਾਂ ਭਿਖਾਰੀਵਾਲ , ਖਹਿਰਾ ਕੋਟਲੀ, ਬਖਸ਼ੀਵਾਲ, ਕਿਲਾ ਨੱਥੂ ਸਿੰਘ,ਮਾਨੇਪੁਰ,ਮੰਜ, ਤਲਵੰਡੀ ਰਾਜਾ ਦੀਨਾ ਨਾਥ, ਸੰਗਤਪੁਰਾ ਆਦਿ ਪਿੰਡਾਂ ਦਿ ਦੌਰਾ ਕਰਕੇ ਕਾਂਗਰਸ ਪਾਰਟੀ ਦੀ ਚੌਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾ ਕਿ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਨੂੰ ਚੋਣ ਪ੍ਰਚਾਰ ਵਿੱਚ ਬੁੜੀ ਤਰਾਂ ਪਛਾੜ ਕੇ ਰੱਖ ਦਿੱਤਾ ਹੈ।
ਸੁਖਜਿੰਦਰ ਸਿੰਘ ਰੰਧਾਵਾ ,ਬਾਉ ਅਸ਼ੋਕ ਚੌਧਰੀ, ਸਰਦਾਰ ਗੁਰਜੀਤ ਸਿੰਘ ਔਜਲਾ ਅਤੇ ਬਰਿੰਦਰਮੀਤ ਸਿੰਘ ਪਾਹੜਾ ਨੇ ਕੁਸ਼ਾਸਨ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਹਲਕੇ ਦੇ ਲੋਕਾਂ ਅੱਗੇ ਰੱਖ ਕਿ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਲਦੀ ਤੋਂ ਜਲਦੀ ਚਲਦਾ ਕਰਨ ਲਈ ਕਿਹਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਸਰਕਾਰ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਰੌਲ ਕਿ ਕਿਸਾਨਾਂ,ਅਤੇ ਕਿਰਤੀ ਲੋਕਾਂ ਨੂੰ ਦੀਵਾਲੀ ਦੇ ਪਾਵਨ ਤਿਉਹਾਰ ਤੇ ਘਰਾਂ ਵਿੱਚ ਬਿਜਲਈ ਲਾਈਟਾਂ ਲਾਉਣ ਅਤੇ ਮਿੱਟੀ ਦੇ ਬਣੇ ਦੀਵੇ ਬਾਲਣ ਤੋਂ ਵੀ ਵਾਝਿਆਂ ਕਰ ਦਿੱਤਾ ਹੈ ਜਿਸ ਨਾਲ ਇਹਨਾਂ ਵਰਗਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਰੋਸ਼ ਹੈ ਜਿਥੇ ਕਿਸਾਨਾਂ ਦੀ ਝੋਨੇ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ ਉਥੇ ਹੀ ਕਿਸਾਨਾਂ ਨੂੰ ਕਣਕ ਦੀ ਫ਼ਸਲ ਬੀਜਣ ਲਈ ਡੀ ਏ ਪੀ ਖਾਦ ਨਾਂ ਮਿਲਣ ਕਾਰਨ ਹਾਹਾਕਾਰ ਮੱਚੀ ਪਈ ਹੈ ਔਰਤਾਂ ਇਕ ਹਜ਼ਾਰ ਪ੍ਰਤੀ ਮਹੀਨਾ ਨਾਂ ਮਿਲਣ ਕਰਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਹੀਆਂ ਹਨ ਵਿਕਾਸ ਕਾਰਜ ਬਿਲਕੁਲ ਠੱਪ ਹੋ ਕਿ ਰਹਿ ਗਏ ਹਨ।
ਬੁਢਾਪਾ ਪੈਨਸ਼ਨ ਅਤੇ ਲੜਕੀਆਂ ਨੂੰ ਦਿੱਤੀ ਜਾਣ ਵਾਲੀ ਸ਼ਗਨ ਸਕੀਮ ਸਰਕਾਰ ਵੱਲੋਂ ਸਮੇਂ ਸਿਰ ਨਾ ਦੇ ਕਿ ਇਹਨਾਂ ਵਰਗਾ ਨਾਲ ਸਰਕਾਰ ਬੇਇਨਸਾਫ਼ੀ ਕਰ ਰਹੀ ਹੈ ਅਮਨ ਕਾਨੂੰਨ ਦੀ ਸਥਿਤੀ ਇੰਨੀ ਖਰਾਬ ਹੈ ਕਿ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਮਹਿਫੂਜ਼ ਨਹੀਂ ਸਮਝ ਰਿਹਾ ਲੁੱਟਾਂ, ਖੋਹਾਂ,ਫਿਰੋਤੀਆਂ ਅਤੇ ਕਤਲ ਕਰਨ ਵਰਗੀਆਂ ਘਟਨਾਵਾਂ ,ਅਤੇ ਨਸ਼ਾ ਗਲੀਆਂ ਬਾਜ਼ਾਰਾਂ ਵਿੱਚ ਦਿਨ ਦਿਹਾੜੇ ਵਿੱਕ ਰਿਹਾ ਹੈ ਇਹਨਾਂ ਸਭ ਬੁਰਾਈਆਂ ਨੂੰ ਜੰਗੀ ਪੱਧਰ ਤੇ ਜੜੋਂ ਪੁੱਟਣ ਲਈ ਤੇਰਾਂ ਨਵੰਬਰ ਵਾਲੇ ਦਿਨ ਆਪਣਾ ਇਕ ਇਕ ਕੀਮਤੀ ਵੋਟ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਪਾ ਕਿ ਭਾਰੀ ਵੋਟਾਂ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਨੂੰ ਮੁੜ ਆਪਣੇ ਪੈਰਾਂ ਤੇ ਖੜਾ ਕੀਤਾ ਜਾ ਸੱਕੇ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਜੀ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।