ਤੁਹਾਡਾ ਸਭ ਦਾ ਸਾਥ ਤਾਂ ਹੀ ਲਿਖਾਂਗੇ ਨਵਾਂ ਇਤਿਹਾਸ -- ਸੁਖਜਿੰਦਰ ਸਿੰਘ ਰੰਧਾਵਾ
ਕਿਸ਼ਨ ਚੰਦਰ ਮਹਾਜ਼ਨ
ਗੁਰਦਾਸਪੁਰ , ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਨੌਜਵਾਨ ਦਿਲਾਂ ਦੀ ਧੜਕਣ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰਾਂ ਨੂੰ ਹਾਰਦਿਕ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਸ਼ੇ ਦੇ ਵਹਿ ਰਹੇ ਛੇਵੇਂ ਦਰਿਆ ਕਾਰਨ ਬਲਦੇ ਸਿਵਿਆਂ ਖਿਲਾਫ,ਇਕ ਇਕ ਵੋਟ ਪੰਜਾਬ ਦੀਆਂ ਮੰਡੀਆਂ ਵਿੱਚ ਕਿਰਤੀ ਅਤੇ ਕਿਸਾਨਾਂ ਨੂੰ ਰੌਲਣ,ਇਕ ਇਕ ਵੋਟ ਪੰਜਾਬ ਵਿੱਚ ਫੈਲੇ ਗੈਂਗਸਟਰ ਖਿਲਾਫ ,ਇਕ ਇਕ ਵੋਟ ਹਾਦਸਿਆਂ ਦਾ ਕਾਰਨ ਬਣ ਰਹੀਆਂ ਟੁੱਟੀਆਂ ਸੜਕਾਂ ਖਿਲਾਫ ਤੇ ਇਕ ਇਕ ਵੋਟ ਪੰਜਾਬ ਦੀਆਂ ਬੀਬੀਆਂ ਨੂੰ ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਗਾਰੰਟੀ ਅਨੁਸਾਰ ਇਕ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਾ ਦੇਣ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨਾਂ ਪਾਉਣ ਦੀ ਅਪੀਲ ਕੀਤੀ ਹੈ ਰੰਧਾਵਾ ਪਰਿਵਾਰ ਨੇ ਹਲਕਾ ਵਾਸੀਆਂ ਨੂੰ ਕਿਹਾ ਹੈ ਕਿ ਆਪਣਾ ਇਕ ਇਕ ਵੋਟ ਤੁਹਾਡੇ ਹਰ ਦੁੱਖ ਸੁੱਖ ਵਿੱਚ ਚੌਵੇ ਘੰਟੇ ਸ਼ਾਮਲ ਹੋਣ ਵਾਲੀ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਪਾਉਣ ਦੀ ਅਪੀਲ ਕੀਤੀ ਤਾਂ ਕਿ ਦਿਨੋ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਨੂੰ ਨਿਘਾਰ ਵੱਲ ਲਿਜਾਉਣ ਵਾਲੀ ਆਮ ਆਦਮੀ ਪਾਰਟੀ ਦੇ ਖਿਲਾਫ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਕਾਂਗਰਸ ਪਾਰਟੀ ਵੱਲੋਂ ਨਵੀਂ ਇਬਾਰਤ ਲਿਖੀ ਜਾਵੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ , ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ l