← ਪਿਛੇ ਪਰਤੋ
ਜੰਮੂ-ਕਸ਼ਮੀਰ : ਬਾਜ਼ਾਰ 'ਚ ਸੁੱਟਿਆ ਗਿਆ ਗ੍ਰਨੇਡ; 9 ਜ਼ਖਮੀ ਸ਼੍ਰੀਨਗਰ : ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਇਕ ਹੋਰ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਸ਼੍ਰੀਨਗਰ ਦੇ ਸੰਡੇ ਬਾਜ਼ਾਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਘੱਟੋ-ਘੱਟ 9 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਹਾਰਾਜਾ ਹਰੀ ਸਿੰਘ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਮਲੇ ਸਮੇਂ ਐਤਵਾਰ ਬਾਜ਼ਾਰ 'ਚ ਚੰਗੀ ਭੀੜ ਸੀ। ਲੋਕ ਖਰੀਦਦਾਰੀ ਕਰ ਰਹੇ ਸਨ। ਗ੍ਰਨੇਡ ਸੁੱਟੇ ਜਾਣ ਤੋਂ ਤੁਰੰਤ ਬਾਅਦ ਉਥੇ ਮੌਜੂਦ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਹ ਹਮਲਾ ਟੂਰਿਸਟ ਰਿਸੈਪਸ਼ਨ ਸੈਂਟਰ ਨੇੜੇ ਐਤਵਾਰ ਬਾਜ਼ਾਰ 'ਚ ਹੋਇਆ।
Total Responses : 325