ਜੋਗਿੰਦਰ ਪਾਲ ਭੋਆ ਨੇ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਘਰ-ਘਰ ਜਾ ਕਿ ਕੀਤਾ ਚੌਣ ਪ੍ਰਚਾਰ : ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ : ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਲਈ ਵੋਟਾਂ ਮੰਗੀਆਂ, ਜੋਗਿੰਦਰ ਪਾਲ ਭੋਆ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪੰਚਾ, ਸਰਪੰਚਾਂ,ਅਤੇ ਸੂਝਵਾਨ ਵੋਟਰਾਂ ਨਾਲ ਸੰਪਰਕ ਕਰਕੇ ਸਭ ਨੂੰ ਦੇਸ਼ ਦੇ ਸਰਬਪੱਖੀ ਵਿਕਾਸ ਲਈ ਹਰ ਸਮੇਂ ਕਾਂਗਰਸ ਪਾਰਟੀ ਲਈ ਮਿਹਨਤ ਕਰਨ ਦਾ ਵਰਕਰਾਂ ਨੂੰ ਸੱਦਾ ਦਿੱਤਾ ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਨਵਾਂ ਇਤਿਹਾਸ ਰਚਣ ਜਾ ਰਹੇ ਹਨ ਉਹਨਾਂ ਆਮ ਆਦਮੀ ਪਾਰਟੀ ਦੀਆਂ ਪੰਜਾਬ ਮਾਰੂ ਨੀਤੀਆਂ ਜੋ ਪੰਜਾਬ ਦੇ ਲੋਕਾਂ ਲਈ ਘਾਤਕ ਸਿੱਧ ਹੋਈਆਂ ਹਨ ਉਸ ਤੋਂ ਵੋਟਰਾਂ ਨੂੰ ਜਾਣੂ ਕਰਵਾਉਂਦੇ ਹੋਏ ਆਮ ਆਦਮੀ ਪਾਰਟੀ ਨੂੰ ਬਿਲਕੁਲ ਵੀ ਮੂੰਹ ਨਾ ਲਾਉਣ ਦੀ ਵੋਟਰਾਂ ਨੂੰ ਅਪੀਲ ਕੀਤੀ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ