← ਪਿਛੇ ਪਰਤੋ
ਉੱਤਰ ਪ੍ਰਦੇਸ਼-ਦਿੱਲੀ ਦੇ ਵਕੀਲਾਂ ਦੀ ਅੱਜ ਹੜਤਾਲ ਉੱਤਰ ਪ੍ਰਦੇਸ਼ : ਗਾਜ਼ੀਆਬਾਦ 'ਚ ਵਕੀਲਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਵਕੀਲ ਅੱਜ ਹੜਤਾਲ 'ਤੇ ਰਹਿਣਗੇ। ਬਾਰ ਐਸੋਸੀਏਸ਼ਨ ਨੇ ਐਤਵਾਰ ਸ਼ਾਮ ਨੂੰ ਹੰਗਾਮੀ ਮੀਟਿੰਗ ਬੁਲਾਈ। ਇਸ ਵਿਚ 29 ਅਕਤੂਬਰ ਨੂੰ ਵਾਪਰੀ ਘਟਨਾ ਦੇ ਸਬੰਧ ਵਿਚ ਗਾਜ਼ੀਆਬਾਦ ਦੇ ਜ਼ਿਲ੍ਹਾ ਜੱਜ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਅਤੇ ਜ਼ਖਮੀ ਵਕੀਲਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲ 'ਤੇ ਰਹਿਣ ਦੀ ਚਿਤਾਵਨੀ ਵੀ ਦਿੱਤੀ ਗਈ। ਫਿਲਹਾਲ ਵਕੀਲ ਅੱਜ 4 ਨਵੰਬਰ ਨੂੰ ਹੜਤਾਲ 'ਤੇ ਰਹਿਣਗੇ।
Total Responses : 429