ਪ੍ਰਤਾਪ ਬਾਜਵਾ ਦੀ ਕੋਸ਼ਿਸ਼ ਦਾ ਸਦਕਾ ਵਿਸ਼ਾਲ ਕੈਂਸਰ ਚੈਕਅਪ ਕੈਂਪ ਲੱਗਿਆ
ਰੋਹਿਤ ਗੁਪਤਾ
ਗੁਰਦਾਸਪੁਰ 4 ਨਵੰਬਰ 2024 : ਪੰਜਾਬ ਵਿਧਾਨ ਸਭਾ ਵਿੱਚ ਵੀ ਵਿਰੋਧੀ ਧੀਰ ਕਾਂਗਰਸ ਦੇ ਆਗੂ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੇ ਉਦਮਾਂ ਸਦਕ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਪਿੰਡ ਕੋਟ ਸੰਤੋਖ ਰਾਏ ਵਿਖੇ ਦੁਆਬਾ ਪਬਲਿਕ ਸਕੂਲ ਚ ਮੁਫਤ ਕੈਂਸਰ ਚੈਕਅਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਲੋਕਾਂ ਨੇ ਪਹੁੰਚ ਕੇ ਮੁਫਤ ਵਿੱਚ ਟੈਸਟ ਕਰਵਾਏ ।ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਕੈਂਸਰ ਦੀ ਨਾ ਮੁਰਾਦ ਬਿਮਾਰੀ ਬਾਰੇ ਜਾਗਰੂਕ ਵੀ ਕੀਤਾ।
ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੈਂਸਰ ਤੋਂ ਬਹੁਤ ਸੁਚੇਤ ਰਹਿਣ ਦੀ ਜਰੂਰਤ ਹੈ ਅਤੇ ਇਸ ਦੀ ਨਿਯਮਤ ਜਾਂਚ ਹੀ ਇਸਦੇ ਉੱਪਰ ਕਾਬੂ ਪਾਉਣ ਲਈ ਸਹਾਇਕ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਸੋਸਾਇਟੀ ਦਾ ਉਹ ਧੰਨਵਾਦ ਕਰਦੇ ਹਨ ਜਿਨਾਂ ਵੱਲੋਂ ਏਡਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ।
ਉੱਥੇ ਹੀ ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਛੋਟੇਪੁਰ ਤੇ ਉਹਨਾਂ ਦੇ ਨਾਲ ਸਮੁੱਚੀ ਦੁਆਬਾ ਪਬਲਿਕ ਸਕੂਲ ਦੀ ਟੀਮ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਕੈਂਪ ਦੇ ਦੌਰਾਨ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਹੋਏ ਸਨ। ਬਾਜਵਾ ਨੇ ਕਿਹਾ ਕਿ ਅਗਲੇ ਦਿਨਾਂ ਦੇ ਵਿੱਚ ਕਾਦੀਆਂ ਅਤੇ ਕਾਹਨੂੰਵਾਨ ਵਿਖੇ ਵੀ ਇਹ ਕੈਂਪ ਲਗਵਾਏ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਮੁਫਤ ਦੇ ਵਿੱਚ ਆਪਣੀ ਜਾਂਚ ਜਰੂਰ ਕਰਵਾਉਣ।