ਜ਼ਿਲ੍ਹਾ ਸਕੂਲ ਖੇਡਾਂ 5 ਨਵੰਬਰ ਤੋਂ 9 ਨਵੰਬਰ ਤੱਕ ਮੋਹਾਲੀ ਵਿਖੇ
-ਅੰਡਰ-19 ਕ੍ਰਿਕਟ ਮੁਕਾਬਲੇ (ਲੜਕੇ) ਚੈਂਪੀਅਨਜ਼ ਕ੍ਰਿਕਟ ਅਕੈਡਮੀ ਚੱਪੜਚਿੜੀ ਵਿਖੇ ਹੋਣਗੇ
-ਅੰਡਰ-17 ਹਾਕੀ ਮੁਕਾਬਲੇ (ਲੜਕੀਆਂ) ਹਾਕੀ ਸਟੇਡੀਅਮ ਸੈਕਟਰ-63 ਮੋਹਾਲੀ ਵਿਖੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ:
ਜ਼ਿਲ੍ਹਾ ਖੇਡ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਅਨੁਸਾਰ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਅੰਡਰ-19 ਸਾਲ (ਲੜਕੇ) ਦੇ ਸੂਬਾਈ ਮੁਕਾਬਲੇ 05 ਨਵੰਬਰ ਤੋਂ 09 ਨਵੰਬਰ ਤੱਕ ਚੈਂਪੀਅਨਜ਼ ਕ੍ਰਿਕਟ ਅਕੈਡਮੀ ਚੱਪੜਚਿੜੀ ਵਿਖੇ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਲਗਭਗ 450 ਖਿਡਾਰੀ ਭਾਗ ਲੈ ਰਹੇ ਹਨ।ਇਸੇ ਤਰਾਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਲੜਕੀਆਂ ਦੇ ਅੰਡਰ-17 ਉਮਰ ਵਰਗ ਦੇ ਸੂਬਾਈ ਹਾਕੀ ਮੁਕਾਬਲੇ, ਹਾਕੀ ਸਟੇਡੀਅਮ ਸੈਕਟਰ-63 ਮੋਹਾਲੀ ਵਿਖੇ 05 ਨਵੰਬਰ ਤੋਂ 09 ਨਵੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।