ਡੇਰਾ ਬਾਬਾ ਨਾਨਕ ਜਿਮਨੀ ਚੋਣ: ਕਲਾਨੌਰ ਤੋਂ ਕਈ ਪਰਿਵਾਰਾਂ ਨੇ ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਡੇਰਾ ਬਾਬਾ ਨਾਨਕ, 6 ਨਵੰਬਰ 2024- ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਦੀ ਯੋਗ ਅਗਵਾਈ ਹੇਠ ਕਲਾਨੌਰ ਤੋਂ ਸੁੱਖਾ ਮੱਲੀ ਦੇ ਯਤਨਾਂ ਸਦਕਾ ਕਈ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਜਿਹਨਾਂ ਦਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਵਿੱਚ ਗੁਰਦੇਵ ਸਿੰਘ ਦੇਬਾ( ਕਬਾੜ ਵਾਲੇ ) ਬਾਬਾ ਦਲਵਿੰਦਰ ਸਿੰਘ,ਭਜਨ ਸਿੰਘ, ਕੁਲਵਿੰਦਰ ਸਿੰਘ, ਨਰਿੰਦਰ ਪਾਲ,ਸੋਹਣ ਲਾਲ,ਅਤੇ ਡਾਕਟਰ ਮਨਜੀਤ ਸਿੰਘ ਆਦਿ ਭਰਾਵਾਂ ਸ਼ਾਮਲ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਭ ਪਰਿਵਾਰਾਂ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦਾ ਡੱਟ ਕੇ ਸਮਰਥਨ ਕਰਨ ਦਾ ਫੈਸਲਾ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਭ ਪਰਿਵਾਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।