ਸਰਕਾਰੀ ਪੋਲੀਟੈਕਨਿਕ ਕਾਲਜ, ਬਠਿੰਡਾ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀਆਂ ਮੱਲਾਂ
ਅਸ਼ੋਕ ਵਰਮਾ
ਬਠਿੰਡਾ, 6 ਨਵੰਬਰ 2024 :ਸਰਕਾਰੀ ਪੋਲੀਟੈਕਨਿਕ ਕਾਲਜ਼ ਬਠਿੰਡਾ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀ.ਟੀ.ਆਈ.ਐਸ.) ਵੱਲੋਂ ਕਰਵਾਏ ਗਏ ਇੰਟਰ ਪੋਲੀਟੈਕਨਿਕ ਖੇਡ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਟੇਬਲ ਟੈਨਿਸ (ਲੜਕੇ) ਟੀਮ ਵੱਲੋਂ ਰਾਜ ਭਰ ਵਿੱਚੋਂ ਪਹਿਲਾ, ਬੈਡਮਿੰਟਨ (ਲੜਕੇ) ਨੇ ਰਾਜ ਭਰ ਵਿੱਚੋਂ ਦੂਜਾ, ਖੋ-ਖੋ (ਲੜਕੀਆਂ) ਨੇ ਰਾਜ ਭਰ ਵਿੱਚੋਂ ਦੂਜਾ ਅਤੇ ਬੈਡਮਿੰਟਨ (ਲੜਕੀਆਂ) ਨੇ ਰਾਜ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਇਨ੍ਹਾਂ ਜੇਤੂ ਟੀਮਾਂ ਦਾ ਕਾਲਜ਼ ਵਿਖੇ ਪਹੁੰਚਣ ਤੇ ਸਨਮਾਨ ਕੀਤਾ ਗਿਆ। ਕਾਲਜ਼ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਟੀਮ ਇੰਚਾਰਜਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਰਾਜ ਭਰ ਵਿੱਚ ਕਾਲਜ ਦਾ ਨਾਮ ਉੱਚਾ ਕੀਤਾ ਹੈ। ਉਹਨਾਂ ਕਾਲਜ ਦੇ ਖੇਡ ਅਫ਼ਸਰ ਗੌਰਵ ਜਿੰਦਲ ਦਾ ਧੰਨਵਾਦ ਕੀਤਾ।ਇਸ ਮੌਕੇ ਕਾਲਜ਼ ਦੇ ਪ੍ਰਧਾਨ ਵਿਦਿਆਰਥੀ ਫੰਡ ਸੁਖਵਿੰਦਰ ਪ੍ਰਤਾਪ ਰਾਣਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਜਿਹੀਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਲਈ ਵੱਖੋਂ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਅਤੇ ਕਾਲਜ ਵਿੱਚ ਇੰਨਡੋਰ ਅਤੇ ਆਊਟਡੋਰ ਖੇਡ ਸਹੂਲਤਾਂ ਮੌਜੂਦ ਹਨ।