Himachal Politics: ਕਾਂਗਰਸ ਵੱਲੋਂ ਪਾਰਟੀ ਦੀ ਸਟੇਟ ਬਾਡੀ ਸਮੇਤ ਸਾਰੀਆਂ ਕਮੇਟੀਆਂ ਭੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 6 ਨਵੰਬਰ 2024- ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਪੂਰੀ ਇਕਾਈ ਭੰਗ ਕਰ ਦਿੱਤੀ ਹੈ। ਸੂਬਾ ਕਮੇਟੀ, ਸਾਰੀਆਂ ਜ਼ਿਲ੍ਹਾ ਕਮੇਟੀਆਂ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਬਲਾਕ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਹਾਲਾਂਕਿ ਪ੍ਰਤਿਭਾ ਸਿੰਘ ਫਿਲਹਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ।