ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਪੁਲਿਸ ਪ੍ਰਸ਼ਾਸਨ ਦੀ ਮੀਟਿੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ : 8 ਨਵੰਬਰ 2024 ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਲੰਧਰ ਰੇਂਜ ਦੇ ਡੀਆਈਜੀ ਹਰਜੀਤ ਸਿੰਘ, ਐਸਐਸਪੀ ਵਤਸਲਾ • ਗੁਪਤਾ ਕਪੂਰਥਲਾ, ਐਸਐਸਪੀ ਜਲੰਧਰ ਹਰਕਮਲਪ੍ਰੀਤ ਸਿੰਘ ਖੱਖ, ਸਰਬਜੀਤ ਰਾਏ ਪੀਪੀਐਸ ਪੁਲੀਸ ਕਪਤਾਨ ਇਨਵੈਸਟੀਗੇਸ਼ਨ ਕਪੂਰਥਲਾ, ਪਰਮਿੰਦਰ ਸਿੰਘ ਉਪ ਪੁਲੀਸ ਕਪਤਾਨ ਡਿਟੈਕਟਿਵ ਕਪੂਰਥਲਾ, ਐਸਪੀ ਗੁਰਪ੍ਰੀਤ ਸਿੰਘ,ਡੀਐਸਪੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਜੋਗਾ ਸਿੰਘ, ਡੀ ਐਸਪੀ ਜਸਬੀਰ ਸਿੰਘ, ਡੀ.ਐਸ.ਪੀ ਸੁਖਪਾਲ ਸਿੰਘ ਰੰਧਾਵਾ ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਅਤੇ ਸੀਨੀਅਰ ਪੁਲੀਸ ਅਧਿਕਾਰੀ ਨਤਮਸਤਕ ਹੋਏ ਅਤੇ ਕੀਰਤਨ ਸਰਵਣ ਕੀਤਾ।
ਇਸ ਉਪਰੰਤ ਜਲੰਧਰ ਰੇਂਜ ਦੇ ਡੀ.ਆਈ. ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾ ਮੌਕੇ 13 ਤੋਂ 15 ਨਵੰਬਰ ਤੱਕ ਹੋਣ ਵਾਲੇ ਸਮਾਗਮਾ ਦੌਰਾਨ ਸੰਗਤਾ ਅਤੇ ਪ੍ਰਮੁੱਖ ਸ਼ਖ਼ਸੀਅਤਾ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾ ਸਬੰਧੀ ਡੀਐਸਪੀ ਦਫ਼ਤਰ ਵਿੱਚ ਐਸਐਸਪੀ ਵਤਸਲਾ ਗੁਪਤਾ ਕਪੂਰਥਲਾ, ਐਸਐਸਪੀ ਜਲੰਧਰ ਹਰਕਮਲਪ੍ਰੀਤ ਸਿੰਘ ਖੱਖ ਅਤੇ ਹੋਰ ਉੱਚ ਪੁਲੀਸ ਅਧਿਕਾਰੀਆ ਨਾਲ ਮੀਟਿੰਗਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਨਿਰਵਿਘਨ ਆਵਾਜਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਆਦੇਸ਼ ਦਿੱਤੇ ਗਏ। ਇਸ ਜੋੜ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾ ਦੇ ਨਾਲ- ਨਾਲ ਜ਼ਿਲ੍ਹਾ ਪੁਲੀਸ ਵੱਲੋਂ ਸ਼ਰਧਾਲੂਆ ਦੀ ਸਹੂਲਤ ਲਈ ਮੁੱਖ ਚੌਕ ਅਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਚੌਕ ਵਿੱਚ ਚੈਕਿੰਗ ਪੋਸਟਾ ਬਣਾਈਆ ਜਾ ਰਹੀਆ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆ ਦੀ ਸੁਰੱਖਿਆ ਲਈ ਪੁਲੀਸ ਵੱਲੋ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਉਪਰੰਤ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢਿਆ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਕੀਤੇ ਜਾ ਰਹੇ ਸੁਰਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ।