ਰੂਪਨਗਰ: ਵੋਟਾਂ ਦੀ ਸੁਧਾਈ ਸਬੰਧੀ ਪੋਲਿੰਗ ਸਟੇਸ਼ਨਾਂ 'ਤੇ 9 ਨਵੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਪ - ਜ਼ਿਲ੍ਹਾ ਚੋਣ ਅਫ਼ਸਰ
9, 10 ਨਵੰਬਰ ਅਤੇ 23, 24 ਨਵੰਬਰ ਨੂੰ ਬੂਥ ਲੈਵਲ ਅਫਸਰਾਂ ਵੱਲੋਂ ਬੂਥਾਂ ਤੇ ਲਗਾਏ ਜਾ ਰਹੇ ਹਨ ਇਹ ਕੈਂਪ
ਜ਼ਿਲ੍ਹੇ ਦੇ ਲੋਕਾਂ ਨੂੰ ਸਪੈਸ਼ਲ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਰੂਪਨਗਰ, 8 ਨਵੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2025 ਦੇ ਅਧਾਰ ਤੇ 29 ਅਕਤੂਬਰ 2024 ਤੋਂ 28 ਨਵੰਬਰ 2024 ਤੱਕ ਵੋਟਰ ਸੂਚੀ ਦੀ ਸੁਧਾਈ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵੋਟਾਂ ਦੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਤੇ ਬੂਥ ਲੈਵਲ ਅਫਸਰਾਂ ਵੱਲੋਂ 9 ਨਵੰਬਰ,10 ਨਵੰਬਰ ਅਤੇ 23 ਨਵੰਬਰ, 24 ਨਵੰਬਰ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਪੈਸ਼ਲ ਕੈਪ ਲਗਾਏ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਫਾਰਮ ਨੰਬਰ 6 (ਨਵੀਂ ਵੋਟ ਲਈ), ਫਾਰਮ ਨੰਬਰ 7 (ਵੋਟ ਕੱਟਣ ਲਈ) ਫਾਰਮ ਨੰਬਰ 8 (ਵੋਟਰ ਦੇ ਵੇਰਵਿਆਂ ਵਿੱਚ ਦਰੁੱਸਤੀ/ਰਿਹਾਇਸ਼ ਦੀ ਤਬਦੀਲੀ/ਡੁਪਲੀਕੇਟ ਵੋਟਰ ਕਾਰਡ/ਦਿਵਿਆਂਗ ਵਜੋਂ ਵੋਟ ਮਾਰਕ ਕਰਨ ਲਈ) ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਇਸ ਸਮੇਂ ਦੌਰਾਨ ਫਾਰਮ ਆਨਲਾਈਨ ਅਪਲਾਈ ਕਰ ਸਕਦਾ ਹੈ ਜਾਂ ਮੋਬਾਇਲ ਰਾਹੀਂ ਵੋਟਰ ਹੈਲਪ ਲਾਈਨ ਐਪ ਰਾਹੀਂ ਜਾਂ ਫਿਰ ਸਬੰਧਤ ਬੂਥ ਲੈਵਲ ਅਫਸਰ ਨੂੰ ਫਾਰਮ ਨੰਬਰ 6 ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਫਾਰਮ ਆਨਲਾਈਨ www.voters.eci.gov.in ਜਾਂ ਵੋਟਰ ਹੈਲਪਲਾਈਨ ਤੇ ਵੀ ਭਰੇ ਜਾ ਸਕਦੇ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਸਬੰਧੀ ਟੋਲ ਫਰੀ ਨੰਬਰ 1950 ਤੇ ਵੀ ਕਾਲ ਕੀਤੀ ਜਾ ਸਕਦੀ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੱਤੀ ਕਿ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਡਰਾਫਟ ਵੋਟਰ ਸੂਚੀ-2025 ਸੂਚੀ ਜ਼ਿਲ੍ਹਾ ਚੋਣ ਅਫ਼ਸਰ, ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਬੂਥ ਲੈਵਲ ਅਫਸਰਾਂ ਪੱਧਰ ਤੇ ਵੇਖਣ ਲਈ ਉਪਲੱਬਧ ਹੈ ਤੇ www.ceopunjab ਵੈਬਸਾਈਟ ਤੇ ਵੀ ਵੇਖੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਪੈਸ਼ਲ ਕੈਂਪਾ ਵਿੱਚ ਪਹੁੰਚ ਕੇ ਵੋਟਾਂ ਸਬੰਧੀ ਕੰਮ ਕਰਵਾਉਣ ਲਈ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।