ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਦੀ ਸਫਾਈ ਵਿਵਸਥਾ ਤੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ, 8 ਨਵੰਬਰ 2024: ਨਗਰ ਨਿਗਮ ਕਮਿਸ਼ਨਰ ਡਾ: ਅਮਨਦੀਪ ਕੌਰ ਨੇ ਸ਼ੁੱਕਰਵਾਰ ਸਵੇਰੇ ਅਚਨਚੇਤ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ | ਇਸ ਨਿਰੀਖਣ ਤਹਿਤ ਕਮਿਸ਼ਨਰ ਨੇ ਸੰਯੁਕਤ ਕਮਿਸ਼ਨਰ ਸੰਦੀਪ ਕੁਮਾਰ ਅਤੇ ਸੈਨੀਟੇਸ਼ਨ ਸ਼ਾਖਾ ਦੀ ਟੀਮ ਦੇ ਨਾਲ ਮਾਡਲ ਟਾਊਨ ਇਲਾਕੇ ਦਾ ਦੌਰਾ ਕੀਤਾ ਅਤੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਕਮਿਸ਼ਨਰ ਨੇ ਰੌਸ਼ਨ ਗਰਾਊਂਡ ਨੇੜੇ ਬਣ ਰਹੀ ਨਵੀਂ ਫੂਡ ਸਟਰੀਟ ਦੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੈਨੇਟਰੀ ਇੰਸਪੈਕਟਰ ਜਨਕ ਰਾਜ, ਸੰਜੀਵ ਕੁਮਾਰ, ਰਾਜੇਸ਼ ਕੁਮਾਰ ਅਤੇ ਸੈਨੀਟੇਸ਼ਨ ਸ਼ਾਖਾ ਦੇ ਹੋਰ ਸਬੰਧਤ ਕਰਮਚਾਰੀ ਵੀ ਹਾਜ਼ਰ ਸਨ।