ਅਣਪਛਾਤਿਆਂ ਨੇ ਲੁੱਟੀ ਫਾਰਚੂਨਰ, ਮਾਮਲਾ ਦਰਜ
ਦੀਪਕ ਜੈਨ
ਜਗਰਾਓਂ, 9 ਨਵੰਬਰ : ਚਾਰ-ਪੰਜ ਅਣਪਛਾਤੇ ਵਿਅਕਤੀਆਂ ਨੇ ਇਕ ਫਾਰਚੂਨਰ ਕਾਰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਦੇ ਐਸ.ਐਚ.ਓ. ਸੁਰਜੀਤ ਸਿੰਘ ਅਨੁਸਾਰ ਮਨਦੀਪ ਕੌਰ ਵਾਸੀ ਜਗਰਾਓਂ ਨੇ ਬਿਆਨਾ ‘ਚ ਦੱਸਿਆ ਕਿ ਸਿੱਧਵਾਂ ਬੇਟ ਰੋਡ ਦੇ ਰਹਿਣ ਵਾਲੇ ਗੁਰਤੇਜ ਸਿੰਘ ਦੀ ਫਾਰਚੂਨਰ ਕਾਰ ਨੂੰ ਕੁਝ ਲੋਕ ਦੇਖਣ ਆਏ ਸਨ ਤਾਂ ਉਹ ਕਾਰ ਦੇਖਣ ਆਏ ਚਾਰ-ਪੰਜ ਵਿਅਕਤੀਆਂ ਸਮੇਤ ਕਾਰ ਵਿਚ ਬੈਠ ਗਿਆ ਅਤੇ ਉਨ੍ਹਾਂ ਨੇ ਗੁਰਤੇਜ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਾਰ ਵਿਚੋਂ ਧੱਕਾ ਦੇ ਦਿੱਤਾ ਅਤੇ ਆਪ ਕਾਰ ਲੈ ਕੇ ਫ਼ਰਾਰ ਹੋ ਗਏ। ਥਾਣਾ ਸਦਰ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉਹਨਾ ਦੱਸਿਆ ਕਿ ਅਣਪਛਾਤੇ ਲੁਟੇਰਿਆਂ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।