ਪੰਜਾਬੀ ਯੂਨੀਵਰਸਿਟੀ ਵੱਲੋਂ 'ਮਾਨਸਿਕ ਸਿਹਤ ਅਤੇ ਤੰਦਰੁਸਤੀ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਪਟਿਆਲਾ, 11 ਨਵੰਬਰ
ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ 'ਮਾਨਸਿਕ ਸਿਹਤ ਅਤੇ ਤੰਦਰੁਸਤੀ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।
ਇਹ ਭਾਸ਼ਣ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਿਚਲੇ ਵਿਦਿਆਰਥੀ ਕਾਉਂਸਲਿੰਗ ਸੈਂਟਰ ਤੋਂ ਕੌਂਸਲਰ ਡਾ. ਰੂਬੀ ਗੁਪਤਾ ਨੇ ਦਿੱਤਾ। ਡਾ. ਰੂਬੀ ਗੁਪਤਾ ਨੇ ਆਪਣੇ ਇਸ ਵਿੱਚ ਮਾਨਸਿਕ ਸਿਹਤ ਦੀਆਂ ਵੱਖ-ਵੱਖ ਪਰਤਾਂ ਅਤੇ ਮਾਪਦੰਡਾਂ ਬਾਰੇ ਗੱਲ ਕਰਦਿਆਂ ਸੰਪੂਰਨ ਤੰਦਰੁਸਤੀ ਵਿੱਚ ਇਸ ਦੀ ਮਹੱਤਤਾ ਬਾਰੇ ਦੱਸਿਆ।
ਵਿਭਾਗ ਮੁਖੀ ਡਾ. ਰੰਜੀਤਾ ਨੇ ਇਸ ਮੌਕੇ ਬੋਲਦਿਆਂਮਾਨਸਿਕ ਸਿਹਤ ਬਾਰੇ ਟਿੱਪਣੀਆਂ ਕੀਤੀ ਅਤੇ ਇਸ ਦੀ ਅਹਿਮੀਅਤ ਨੂੰ ਜਾਨਣ ਦੀ ਲੋੜ ਬਾਰੇ ਜ਼ੋਰ ਦਿੱਤਾ।
ਵਿਦਿਆਰਥੀਆਂ ਵੱਲੋਂ ਇਸ ਮੌਕੇ ਵਿਸ਼ੇ ਨਾਲ਼ ਸੰਬੰਧਤ ਵੱਖ-ਵੱਖ ਸਵਾਲ ਪੁੱਛ ਕੇ ਸੰਵਾਦ ਰਚਾਇਆ ਗਿਆ।