ਬਲਾਕ ਬਠਿੰਡਾ ਦੇ ਡੇਰਾ ਸਿਰਸਾ ਪੈਰੋਕਾਰਾਂ ਵੱਲੋਂ 4 ਯੂਨਿਟ ਖ਼ੂਨਦਾਨ
ਅਸ਼ੋਕ ਵਰਮਾ
ਬਠਿੰਡਾ,11 ਨਵੰਬਰ 2024: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ, ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਗੰਗਾਨਗਰ ਰਾਜਸਥਾਨ ਤੋਂ ਮਰੀਜ਼ ਜੋ ਕਿ ਸਥਾਨਕ ਪੈ੍ਰਗਮਾ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਸੇਵਾਦਾਰ 85 ਮੈਂਬਰ ਗੁਰਦੇਵ ਸਿੰਘ ਇੰਸਾਂ, ਬਹਾਲ ਸਿੰਘ ਇੰਸਾਂ, ਜਗਮੀਤ ਇੰਸਾਂ ਏਰੀਆ ਆਈ.ਟੀ.ਆਈ. ਚਰਨਜੀਤ ਇੰਸਾਂ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।