ਸਾਬਕਾ ਸੈਨਿਕ ਪੈਨਸ਼ਨਰਜ ਅਤੇ ਵਿਧਵਾਵਾਂ ਲਈ ਜੀਵਤ ਹੋਣ ਦਾ ਪ੍ਰਮਾਣ ਪੱਤਰ ਲਗਾਉਣ ਸਬੰਧੀ ਕੈਂਪ
ਸ੍ਰੀ ਮੁਕਤਸਰ ਸਾਹਿਬ 11 ਨਵੰਬਰ
ਰਿਟਾ. ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ ਅਤੇ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ਼ ਦੀ ਫੈਮਿਲੀ ਪੈਨਸ਼ਨਰਜ ਦੀ ਮਹੀਨਾ ਨਵੰਬਰ 2024 ਵਿੱਚ ਹਾਜ਼ਰੀ ਲੱਗਣਯੋਗ ਹੈ। ਉਨ੍ਹਾਂ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਨੇੜੇ ਹਰਿਆਲੀ ਪੈਟਰੋਲ ਪੰਪ ਬਠਿੰਡਾ ਹੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜੀਵਿਤ ਹੋਣ ਦਾ ਪ੍ਰਮਾਣ ਪੱਤਰ ਲਗਾਉਣ ਸਬੰਧੀ 22 ਨਵੰਬਰ 2024 ਤੱਕ ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨ, ਦਫਤਰੀ ਸਮੇਂ ਦੌਰਾਨ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।
ਉਹ ਆਪਣਾ ਫੌਜ਼ ਦੀ ਪੈਨਸ਼ਨ ਦਾ ਪੀ.ਪੀ.ਓ, ਆਧਾਰ ਕਾਰਡ ਅਤੇ ਬੈਂਕ ਪਾਸ ਬੁੱਕ, ਜਿਸ ਵਿੱਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਇਲ, ਜਿਸ ਵਿੱਚ ਹਰ ਮਹੀਨੇ ਪੈਨਸ਼ਨ ਦਾ ਮੈਸੇਜ਼ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫਤਰ ਵਿਖੇ ਪਹੁੰਚਣ ਅਤੇ ਇਸ ਮੌਕੇ ਦਾ ਲਾਭ ਉਠਾ ਸਕਣ।