ਡੀਏਪੀ ਖਾਦ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ ਟਰਿਪਲ ਸੁਪਰ ਫਾਸਫੇਟ ਦੀ ਵਰਤੋਂ :ਮੁੱਖ ਖੇਤੀਬਾੜੀ ਅਫਸਰ
ਹੁਸ਼ਿਆਰਪੁਰ, 11 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਹੁਕਮਾਂ ਅਤੇ ਕਿਸਾਨਾਂ ਨੂੰ ਹਾੜੀ ਦੀ ਫਸਲਾਂ ਦੀ ਕਾਸ਼ਤ ਲਈ ਲੋੜਿੰਦੀਆਂ ਖਾਦਾਂ ਮੁਹਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਵੱਲੋਂ ਖਾਦ ਵਿਕਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਿਤ ਦੁਕਾਨਾਂ ਅਤੇ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਦੌਰਾਨ ਸਮੇਂ ਮੁੱਖ ਖੇਤੀਬਾੜੀ ਅਫਸਰ ਦੀਪਿੰਦਰ ਸਿੰਘ
ਨੇ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀਏਪੀ ਖਾਦ ਦੀ ਬਿਜਾਈ ਸਮੇਂ ਵਰਤੋ ਕੀਤੀ ਜਾਂਦੀ ਹੈ ।ਡੀਏਪੀ ਖਾਦ ਦੇ ਬਦਲ ਵਜੋਂ ਕਿਸਾਨ ਟ੍ਰਿਪਲ ਸੁਪਰ ਫਾਸਫੇਟ ਖਾਦ , ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫੋਰਸਫਿਟ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਟਰਿਪਲ ਸੁਪਰ ਫਾਸਫੇਟ ਵਿੱਚ ਡੀਏਪੀ ਵਾਂਗੂ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1300 ਹੈ ਜਦਕਿ ਡੀਏਪੀ ਦੀ ਕੀਮਤ ਪ੍ਰਤੀ ਬੈਗ 1350 ਰੁਪਏ ਹੈ। ਇਸ ਤੋਂ ਇਲਾਵਾ ਬਾਜ਼ਾਰ ਚ ਮੌਜੂਦ ਹੋਰ ਫੋਸਪੇਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ । ਉਹਨਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟੋਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕੀ ਪੋਸ ਮਸ਼ੀਨਾਂ ਅਤੇ ਦੁਕਾਨਾਂ ਤੇ ਅਨਵਿਕਰੀ ਖਾਦਾਂ ਦਾ ਸਟੋਕ ਇਕਸਾਰ ਹੋਵੇ ਤਾਂ ਜੋ ਜਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀਏਪੀ ਖਾਦ ਮਿਲ ਸਕੇ। ਉਹਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਈਸੈਂਸ ਅਤੇ ਜ਼ਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ। ਉਹਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ ਉਸਦਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜਿੰਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ।