ਮੋਹਾਲੀ ਦੇ ਪਿੰਡ ਮੁਬਾਰਕਪੁਰ 'ਚ ਗੈਸ ਪਾਈਪ ਲਾਈਨ 'ਚ ਲੱਗੀ ਅੱਗ
ਚੰਡੀਗੜ੍ਹ : ਪੰਜਾਬ ਦੇ ਇਲਾਕੇ ਮੋਹਾਲੀ ਵਿਚ ਪਿਛਲੇ ਕਾਫੀ ਸਮੇਂ ਤੋਂ ਕਈ ਇਲਾਕਿਆਂ ਵਿਚ ਗੈਸ ਪਾਈਪ ਲਾਈਨ ਵਿਛਾਈ ਗਈ ਸੀ । ਹੁਣ ਖ਼ਬਰ ਆਈ ਹੇ ਕਿ ਮੋਹਾਲੀ ਦੇ ਪਿੰਡ ਮੁਬਾਰਕਪੁਰ 'ਚ ਸੋਮਵਾਰ ਦੇਰ ਸ਼ਾਮ ਜ਼ਮੀਨਦੋਜ਼ ਗੈਸ ਪਾਈਪ ਲਾਈਨ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਹੜਕੰਪ ਮਚ ਗਿਆ। ਭਾਸਕਰ ਦੀ ਖ਼ਬਰ ਅਨੁਸਾਰ ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਖਾਲੀ ਕਰਵਾ ਲਿਆ ਗਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।