ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਜੀਰਾ ਨੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਪਿੰਡ ਵਾਸੀਆਂ ਨੂੰ ਕੀਤੀ ਅਪੀਲ : ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਜੀਰਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਲਈ ਵੋਟਾਂ ਮੰਗੀਆਂ।
ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਕੁਲਬੀਰ ਸਿੰਘ ਜੀਰਾ ਨੇ ਆਮ ਆਦਮੀ ਪਾਰਟੀ ਦੇ ਝੂਠੇ ਇਸ਼ਤਿਹਾਰੀ ਲਾਰਿਆਂ ਤੋਂ ਜਾਗਰੂਕ ਹੋ ਕਿ ਹਲਕਾ ਡੇਰਾ ਬਾਬਾ ਨਾਨਕ ਵਿੱਚ ਅਮਨ ਕਾਨੂੰਨ ਦੀ ਸਥਾਪਤੀ ਅਤੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੋਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।