ਡੇਰਾ ਬਾਬਾ ਨਾਨਕ: ਪਿੰਡ ਗਾਜੀਪੁਰ ਵਿਖੇ AAP ਨੂੰ ਝਟਕਾ, ਕਈ ਪਰਿਵਾਰ ਕਾਂਗਰਸ 'ਚ ਸ਼ਾਮਲ
ਗੁਰਦਾਸਪੁਰ, 12 ਨਵੰਬਰ 2024- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਕਾਕਾ ਆਹਲੋਵਾਲ ਦੇ ਯਤਨਾਂ ਸਦਕਾ ਪਿੰਡ ਗਾਜੀਪੁਰ ਤੋਂ ਦਰਬਾਰਾ ਮਸੀਹ,ਰੰਜੀਰ ਮਸੀਹ,ਹੀਰਾ ਮਸੀਹ, ਗੁਰਮੀਤ ਮਸੀਹ,ਕਾਕਾ ਮਸੀਹ,ਕਾਲੀ ਮਸੀਹ ਅਤੇ ਹੈਪੀ ਮਸੀਹ ਸਮੇਤ 7 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦੀਆਂ ਕਿਸਾਨਾ,ਛੋਟੇ ਵਪਾਰੀਆਂ,ਕਿਰਤੀ ਕਾਮਿਆਂ , ਦਲਿਤ ਭਰਾਵਾਂ ਅਤੇ ਮੁਲਾਜ਼ਮ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਛਤਰ ਛਾਇਆ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਪਰਿਵਾਰਾਂ ਨੇ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਡੱਟ ਕੇ ਮੱਦਦ ਕਰਨ ਦੀ ਅਪੀਲ ਕੀਤੀ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਭ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ