ਬਠਿੰਡਾ:71ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ 14 ਨਵੰਬਰ ਤੋਂ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 12 ਨਵੰਬਰ 2024: ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਦੱਸਿਆ ਕਿ 71ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ 14 ਨਵੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 20 ਨਵੰਬਰ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਵਿਖੇ ਮਨਾਇਆ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਦੱਸਿਆ ਕਿ 18 ਨਵੰਬਰ ਨੂੰ ਦੀ ਚਾਉਕੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ, ਚਾਉਂਕੇ ਮਨਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ 19 ਨਵੰਬਰ ਨੂੰ ਦੀ ਕਲਾਲਵਾਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ, ਕਲਾਲਵਾਲਾ ਤੇ 20 ਨਵੰਬਰ 2024 ਨੂੰ ਦੀ ਲਹਿਰਾ ਮੁਹੱਬਤ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ, ਲਹਿਰਾ ਮੁਹੱਬਤ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਥਾਵਾਂ ’ਤੇ ਇਹ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਵੇਗਾ।