ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ’ਚ ਵਿਸ਼ੇਸ਼ ਕੈਂਪ 22 ਨਵੰਬਰ ਤੱਕ
ਹੁਸ਼ਿਆਰਪੁਰ, 12 ਨਵੰਬਰ: ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਸਪੱਰਸ਼ ਜੀਵਨ ਪਰਮਾਣ ਪੱਤਰ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ਼/ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤ ਜਿਨ੍ਹਾਂ ਦੀ ਫੌਜ ਦੀ ਫੈਮਲੀ ਪੈਨਸ਼ਨ ਦੀ ਮਹੀਨਾ ਨਵੰਬਰ, 2024 ਵਿੱਚ ਹਾਜਰੀ ਲੱਗਣਯੋਗ ਹੈ, ਉਨ੍ਹਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਜਮ੍ਹਾਂ ਕਰਵਾਉਣ ਲਈ 22 ਨਵੰਬਰ 2024 ਤੱਕ (ਸਰਕਾਰੀ ਛੁੱਟੀਆਂ ਤੋਂ ਬਿਨਾ) ਦਫ਼ਤਰੀ ਸਮੇਂ ਦੌਰਾਨ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਲਈ ਉਹ ਆਪਣਾ ਫੌਜ ਦੀ ਪੈਨਸ਼ਨ ਦਾ ਸਪਰਸ਼ ਵੱਲੋਂ ਜਾਰੀ ਪੀ.ਪੀ.ਓ., ਅਧਾਰ ਕਾਰਡ ਅਤੇ ਬੈਂਕ ਪਾਸ ਬੁੱਕ (ਜਿਸ ਵਿੱਚ ਪੈਨਸ਼ਨ ਆਉਂਦੀ ਹੋਵੇ) ਸਮੇਤ ਆਪਣਾ ਅਧਾਰ ਕਾਰਡ ਨਾਲ ਲਿੰਕ ਹੋਇਆ ਮੋਬਾਇਲ ਨੰਬਰ ਲੈ ਕੇ ਦਫ਼ਤਰ ਵਿਖੇ ਪਹੁੰਚ ਕੇ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾ ਸਕਦੇ ਹੋ।