ਹਾਈਰਿਸਕ ਗਰਭਵਤੀ ਔਰਤਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ : ਡਾ. ਗੀਤਾਂਜਲੀ ਸਿੰਘ
ਪ੍ਰਮੋਦ ਭਾਰਤੀ
ਨਵਾਂਸ਼ਹਿਰ 12 ਨਵੰਬਰ, 2024
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਅੱਜ ਐੱਲ.ਐੱਚ.ਵੀਜ, ਐੱਚ.ਆਈਜ, ਏ.ਐੱਨ.ਐੱਮਜ ਤੇ ਮਲਟੀਪਰਪਸ ਹੈਲਥ ਵਰਕਰਾਂ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਕੰਮਕਾਜ ਨੂੰ ਰੀਵਿਊ ਕੀਤਾ। ਉਨ੍ਹਾਂ ਆਯੂਸ਼ਮਾਨ ਭਾਰਤ- ਹੈਲਥ ਅਕਾਊਂਟ (ਆਭਾ) ਬਣਾਉਣ, ਟੀਕਾਕਰਨ ਪ੍ਰੋਗਰਾਮ, ਵਾਟਰ ਬੌਰਨ ਤੇ ਵੈਕਟਰ ਬੌਰਨ ਕੰਟਰੋਲ ਪ੍ਰੋਗਰਾਮ ਅਧੀਨ ਗਤੀਵਿਧੀਆਂ ਦੇ ਕੰਮ ਦੀ ਪ੍ਰਗਤੀ ਨੂੰ ਵੀ ਦੇਖਿਆ।
ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਸਿਹਤ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਉਹ ਆਪੋ-ਆਪਣੇ ਏਰੀਏ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸਿੱਖਿਆ ਮੁਹੱਈਆ ਕਰਵਾਉਣ, ਚਾਰ ਏ.ਐੱਨ.ਸੀ ਚੈੱਕਅਪ ਯਕੀਨੀ ਬਣਾਉਣ, ਸਰਕਾਰੀ ਸੰਸਥਾਗਤ ਜਣੇਪਾ ਯਕੀਨੀ ਬਣਾਉਣ, ਹਾਈਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਦੇਖਭਾਲ ਕਰਨ, ਨਿੱਕੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕਰਨ ਲਈ ਨਿਰਧਾਰਿਤ ਦੌਰੇ ਕਰਨ, ਸੰਪੂਰਨ ਟੀਕਾਕਰਨ ਕਰਵਾਉਣ ਸਮੇਤ ਹੋਰ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ।
ਇਸ ਮੌਕੇ ਹੋਰਨਾਂ ਤੋੰ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।