ਆਮ ਆਦਮੀ ਕਲੀਨਿਕਾਂ ਦਾ ਨਾਂਅ ਬਦਲਣ ਦੀ ਤਿਆਰੀ
ਚੰਡੀਗੜ੍ਹ,12 ਨਵੰਬਰ 2024 - ਆਉਂਦੇ ਦਿਨਾਂ 'ਚ ਪੰਜਾਬ ਸਰਕਾਰ ਜਲਦ ਹੀ ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਵੱਲੋਂ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ, ਸੂਬਾ ਸਰਕਾਰ ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲਣ ਬਾਰੇ ਵਿਚਾਰ ਚਰਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, ਕੇਂਦਰ-ਸੂਬੇ ਦੀ ਸਾਂਝੀ ਫੰਡਿੰਗ ਵਾਲੀ ਪ੍ਰਾਪਰਟੀ ਦਾ ਨਾਮ ਬਦਲਿਆ ਜਾਵੇਗਾ।