ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਧਰਮ ਗੁਰੂਆਂ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਵੀ ਹੋਏ ਨਤਮਸਤਕ
ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਤੇ ਸਾਨੂੰ ਚੱਲਣ ਦੀ ਹੈ ਲੋੜ ਧਰਮ ਗੁਰੂ
ਗੈਂਗਸਟਰਾਂ ਨੂੰ ਲੈ ਕੇ ਵੀ ਦਿੱਤਾ ਬਿਆਨ, ਬੋਲੇ ਉਹ ਵੀ ਹਨ ਸਾਡੇ ਬੱਚੇ ਜੋ ਭਟਕ ਚੁੱਕੇ ਹਨ ਰਾਹਵਾਂ ਤੋਂ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 13 ਨਵੰਬਰ 2024-
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੋ ਕਿ ਮਨੁੱਖਤਾ ਅਤੇ ਮਾਨਵਤਾ ਦਾ ਪ੍ਰਤੀਕ ਹੈ ਉਥੇ ਅੱਜ ਸਰਬ ਧਰਮ ਦੇ ਧਰਮ ਗੁਰੂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀ ਸਾਰੀ ਜਾਣਕਾਰੀ ਧਰਮ ਗੁਰੂਆਂ ਨੂੰ ਦਿੱਤੀ ਗਈ। ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਉਥੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਵੀ ਧਰਮ ਗੁਰੂਆਂ ਵੱਲੋਂ ਆਪਣੇ ਆਪਣੇ ਢੰਗ ਦੇ ਨਾਲ ਅਰਦਾਸ ਕੀਤੀ ਗਈ ਅਤੇ ਗੁਰੂ ਨਾਨਕ ਸਾਹਿਬ ਦੇ ਸਿਧਾਂਤ ਚੱਲਣ ਦੇ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ ਗਿਆ!
ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕੀ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਜਾਂਦਾ ਹੈ ਉਤੇ ਅੱਜ ਸਾਰੀ ਧਰਮਾਂ ਦੇ ਧਰਮ ਗੁਰੂ ਤਕਸੀਰ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਨਤਮਸਤਕ ਹੋਏ ਉਥੇ ਹੀ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਧਰਮ ਗੁਰੂਆਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ ਅਤੇ ਸਾਨੂੰ ਸਭ ਤੋਂ ਪਹਿਲਾਂ ਇਨਸਾਨ ਬਣਨ ਦੀ ਜਰੂਰਤ ਹੈ ਜੇਕਰ ਅਸੀਂ ਇਨਸਾਨ ਨਹੀਂ ਹੋਵਾਂਗੇ ਤਾਂ ਕਦੀ ਵੀ ਲੜਾਈਆਂ ਮੁੱਕਣ ਵਾਲੀਆਂ ਨਹੀਂ ਹਨ ਉਥੇ ਹੀ ਉਹਨਾਂ ਨੇ ਕਿਹਾ ਕਿ ਜੋ ਗੁਰੂ ਨਾਨਕ ਸਾਹਿਬ ਦਾ ਫਲਸਫਾ ਹੈ ਸਾਨੂੰ ਸਾਰਿਆਂ ਨੂੰ ਉਸਨੂੰ ਜਰੂਰ ਮੰਨਣਾ ਚਾਹੀਦਾ ਹੈ ਉਥੇ ਦੂਸਰੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸਾਰੇ ਧਰਮ ਗੁਰੂਆਂ ਨੂੰ ਛੋਟਾ ਜਿਹਾ ਸੱਦਾ ਭੇਜਿਆ ਸੀ ਕਿ ਉਹ ਉਹਨਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਆਉਣ ਅਤੇ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਹੈ ਉਥੇ ਹੀ ਉਹਨਾਂ ਦਾ ਕਹਿਣਾ ਹੈ ਕਿ ਹਰਿਮੰਦਰ ਸਾਹਿਬ ਹਮੇਸ਼ਾ ਸਾਂਝੀਵਾਲਤਾ ਦਾ ਉਪਦੇਸ਼ ਦੇਣਾ ਅਤੇ ਸਾਨੂੰ ਗੁਰੂ ਨਾਨਕ ਸਾਹਿਬ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ। ਉਹ ਤੇ ਅਸੀਂ ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਵਿਦੇਸ਼ਾਂ ਦੀ ਧਰਤੀ ਤੇ ਜੋ ਹਿੰਸ ਘਟਨਾਵਾਂ ਹੋ ਰਹੀਆਂ ਹਨ ਉਹ ਅਤੁਲ ਹੁੰਦੇ ਨੇ ਉਹਨਾਂ ਵੱਲੋਂ ਗੈਂਗਸਟਰਾਂ ਬਾਰੇ ਬਿਆਨ ਦਿੰਦੇ ਹੋਏ ਕਿਹਾ ਕਿ ਗੈਂਗਸਟਰ ਵੀ ਉਹਨਾਂ ਦੇ ਬੱਚੇ ਹਨ ਪਰ ਉਹ ਭਟਕ ਚੁੱਕੇ ਹਨ ਅਤੇ ਸਾਨੂੰ ਉਹਨਾਂ ਨੂੰ ਹਮੇਸ਼ਾ ਹੀ ਦੁਬਾਰਾ ਰਸਤੇ ਤੇ ਲਿਆਉਣ ਲਈ ਹਰ ਇੱਕ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਥੋਂ ਦਾ ਸੰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਮੀਹ ਵੀ ਗੁਰੂ ਸਾਹਿਬਾਨ ਵੱਲੋਂ ਸਾਈ ਮੀਆਂ ਮੀਰਪੁਰ ਖਵਾ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਗਿਆ ਸੀ ਉਤੇ ਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਆਉਣ ਵਾਲਾ ਹੈ ਅਤੇ 15 ਨਵੰਬਰ ਤੋਂ ਪਹਿਲਾਂ ਧਰਮ ਗੁਰੂਆਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਅਤੇ ਧਰਮ ਗੁਰੂਆਂ ਵੱਲੋਂ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਜਾ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਸਾਨੂੰ ਸਾਰਿਆਂ ਨੂੰ ਕੀ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹੋਰ ਕਿੱਦਾਂ ਕਿੱਦਾਂ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ।