ਚੰਡੀਗੜ੍ਹ ਚ ਛੇਤੀ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ
ਚੰਡੀਗੜ੍ਹ, 13 ਨਵੰਬਰ 2024- ਚੰਡੀਗੜ੍ਹ ਵਿੱਚ 10 ਏਕੜ ਜਗ੍ਹਾ ਤੇ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣੇਗੀ। ਇਸ ਦੇ ਬਦਲੇ ਹਰਿਆਣਾ ਸਰਕਾਰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਚੰਡੀਗੜ੍ਹ ਨੂੰ ਜ਼ਮੀਨ ਦੇਵੇਗਾ। ਇਸ ਨੂੰ ਕੇਂਦਰੀ ਵਾਤਾਵਰਨ ਮੰਤਰਾਲੇ ਨੇ ਮਨਜ਼ੂਰੀ ਦੇ ਦਿੱਤੀ ਹੈ। ਦੂਜੇ ਪਾਸੇ ਆਪ ਪੰਜਾਬ ਨੇ ਇਸ ਤੇ ਆਪਣਾ ਬਿਆਨ ਦਿੰਦਿਆਂ ਕਿਹਾ ਕਿ, ਹਰਿਆਣਾ ਨੂੰ ਆਪਣੀ ਜ਼ਮੀਨ ਤੇ ਵਿਧਾਨ ਸਭਾ ਬਣਾਉਣੀ ਚਾਹੀਦੀ ਹੈ।