ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਆਮਦ 7 ਲੱਖ ਮੀਟਰਕ ਟਨ ਤੋਂ ਟੱਪੀ -ਕਿਸਾਨਾਂ ਨੂੰ 1545.15 ਕਰੋੜ ਰੁਪਏ ਦੀ ਕੀਤੀ ਅਦਾਇਗੀ
- ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 13 ਨਵੰਬਰ 2024 - ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 12 ਨਵੰਬਰ ਤੱਕ 702409 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 694779 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 8 ਲੱਖ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1545.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ 91 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 275689 ਮੀਟਰਕ ਟਨ, ਮਾਰਕਫੈੱਡ ਵਲੋਂ 180630 ਮੀਟਰਕ ਟਨ, ਪਨਸਪ ਵਲੋਂ 153075 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 77884 ਐੱਫ.ਸੀ.ਆਈ ਵੱਲੋਂ 7494 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।