ਕੈਬਨਿਟ ਮੰਤਰੀ ਲਾਲ ਜੀਤ ਭੁੱਲਰ ਨੇ ਗੁਰਦੀਪ ਰੰਧਾਵਾ ਦੀ ਜਿੱਤ ਦਾ ਦਾਅਵਾ ਠੋਕਿਆ
ਰੋਹਿਤ ਗੁਪਤਾ
ਗੁਰਦਾਸਪੁਰ 13:ਨਵੰਬਰ 2024 - ਹਲਕਾ ਡੇਰਾ ਬਾਬਾ ਨਾਨਕ ਤੋਂ ਜਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਜਿੱਤਕੇ ਇਤਿਹਾਸ ਰਚੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਡੇਰਾ ਬਾਬਾ ਨਾਨਕ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਪੰਜਾਬ ਦੇ ਕੈਬਨਟ ਮੰਤਰੀ ਲਾਲ ਜੀ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਉਨਾਂ ਦੇ ਨਾਲ ਆਪ ਉਮੀਦਵਾਰ ਗੁਰਦੀਪ ਸਿੰਘ ਵੀ ਮੌਜੂਦ ਸਨ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਕਾਫੀ ਦਿਨਾਂ ਤੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਚ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਕਰ ਰਹੇ ਹਨ ਇਹਨਾਂ ਚੋਣ ਮੀਟਿੰਗਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ,ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਸਬਕ ਸਿਖਾਉਣ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਵੀ ਨਵੰਬਰ ਦੀ ਉਡੀਕ ਕਰ ਰਹੇ ਹਨ।
ਇਸ ਮੌਕੇ ਇਕੱਤਰ ਹੋਏ ਆਮ ਲੋਕਾਂ ਨੂੰ ਕੈਬਨਿਟ ਮੰਤਰੀ ਭੁੱਲਰ ਵੱਲੋਂ ਅਪੀਲ ਕੀਤੀ ਗਈ ਕਿ 20 ਨਵੰਬਰ ਵਾਲੇ ਦਿਨ ਝਾੜੂ ਵਾਲਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦਾ ਵਿਧਾਇਕ ਬਣਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਰੰਧਾਵਾ ਦੀ ਜਿੱਤਕੇ ਬਦਲੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਮਨਦੀਪ ਸਿੰਘ ਗਿੱਲਾਵਾਲੀ,ਕੌਰ ਸਿੰਘ ਸਰਪੰਚ ਗਿੱਲਾਵਾਲੀ,ਕਸ਼ਮੀਰ ਸਿੰਘ,ਜਸਬੀਰ ਸਿੰਘ ਸਾਬਕਾ ਸਰਪੰਚ ਸੁਖਜਿੰਦਰ ਸਿੰਘ,ਸੁਖਪੂਰਨ ਸਿੰਘ, ਗੁਰਮੁੱਖ ਸਿੰਘ,ਜਗਦੀਪ ਸਿੰਘ, ਦਵਿੰਦਰ ਸਿੰਘ,ਮੁਨਸਾ ਸਿੰਘ,ਬਲਕਾਰ ਸਿੰਘ,ਪਰਮਜੀਤ ਸਿੰਘ,ਚਰਨਜੀਤ ਸਿੰਘ,ਦਲਜੀਤ ਸਿੰਘ,ਸੁਖਜਿੰਦਰ ਸਿੰਘ,ਬਾਵਾ ਸਿੰਘ,ਜਸਕਰਨ ਸਿੰਘ,ਪਲਵਿੰਦਰ ਸਿੰਘ,ਗੁਰਪ੍ਰਕਾਸ਼ ਸਿੰਘ,ਤੇਜਵੰਤ ਸਿੰਘ,ਕਰਤਾਰ ਸਿੰਘ,ਦਲਬੀਰ ਸਿੰਘ,ਹਰਦੇਵ ਸਿੰਘ,ਜਗਤਾਰ ਸਿੰਘ,ਹਰਪ੍ਰੀਤ ਸਿੰਘ,ਕਵਲਜੀਤ ਸਿੰਘ,ਮਨਪ੍ਰੀਤ ਸਿੰਘ,ਕੁਲਦੀਪ ਸਿੰਘ,ਕਸ਼ਮੀਰ ਸਿੰਘ,ਜੋਗਾ ਸਿੰਘ,ਨਿਰਮਲ ਸਿੰਘ,ਕਸ਼ਮੀਰ ਸਿੰਘ,ਸੁਖਜੀਤ ਸਿੰਘ,ਲਵਪ੍ਰੀਤ ਸਿੰਘ,ਬਲਵਿੰਦਰ ਸਿੰਘ,ਸਮਸ਼ੇਰ ਸਿੰਘ,ਗੁਰਪ੍ਰੀਤ ਸਿੰਘ, ਅਰਮਾਨਪ੍ਰੀਤ ਸਿੰਘ,ਤਰਲੋਚਨ ਸਿੰਘ,ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ,ਪਰਮਜੀਤ ਸਿੰਘ,ਤਰਸੇਮ ਸਿੰਘ,ਸਤਨਾਮ ਸਿੰਘ,ਦਰਬਾਰਾ ਸਿੰਘ,ਗੁਰਪ੍ਰੀਤ ਸਿੰਘ,ਰਣਜੀਤ ਸਿੰਘ,ਜਸਕਰਨ ਸਿੰਘ ਆਦਿ ਹਾਜ਼ਰ ਸਨ।