ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਪ੍ਰਤੀ ਪ੍ਰੇਰਿਤ ਕਰਨ ਹਿਤ ਸਰਕਾਰੀ ਸਕੂਲ ਕਬੂਲਸ਼ਾਹ ਖੁਬਣ ਵਿੱਚ ਸੈਨੇਟਰੀ ਪੈਡ ਵੰਡੇ ਗਏ
- ਨਸ਼ਿਆਂ ਵਿਰੁਧ ਜਾਗਰੂਕਤਾ ਪੈਦਾ ਕਰਨ ਹਿਤ ਵਿਦਿਆਰਥਣਾਂ ਨੂੰ ਪ੍ਰੇਰਿਆ
ਫਾਜ਼ਿਲਕਾ 13 ਨਵੰਬਰ 2024 - ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਜਾਗਰੂਕਤਾ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁਬਣ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡਾਂ ਦੀ ਵੰਡ ਕਰਨ ਦੇ ਨਾਲ-ਨਾਲ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿਹਤ ਦੀ ਸੰਭਾਲ ਅਤੇ ਸਫਾਈ ਨੂੰ ਬਰਕਰਾਰ ਰੱਖਣ ਲਈ ਸੈਨੇਟਰੀ ਪੈਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ |
ਉਨ੍ਹਾਂ ਕਿਹਾ ਕਿ ਇਸਦੀ ਵਰਤੋਂ ਲੜਕੀਆਂ ਅਤੇ ਔਰਤਾਂ ਲਈ ਬਹੁਤ ਜ਼ਰੂਰੀ ਹੈ, ਮਾਹਵਾਰੀ ਦੌਰਾਨ, ਇਹ ਪੈਡ ਉਨ੍ਹਾਂ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ, ਔਰਤਾਂ ਦੀਆਂ ਜ਼ਿਆਦਾਤਰ ਬਿਮਾਰੀਆਂ ਉਨ੍ਹਾਂ ਦੀ ਸਿਹਤ ਦਾ ਧਿਆਨ ਨਾ ਰੱਖਣ ਕਾਰਨ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਪ੍ਰਤੀ ਸੁਚੇਤ ਹੋਣਾ ਬਹੁਤ ਲਾਜਮੀ ਹੈ।
ਇਸ ਦੌਰਾਲ ਉਨ੍ਹਾਂ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਨੂੰ ਇਕਜੁਟ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਫੈਲਾਅ ਨੂੰ ਰੋਕਣ ਲਈ ਸਾਨੂ ਆਲੇ-ਦੁਆਲੇ ਇਸਦੇ ਦੁਰਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਨਾਂਲ ਘਰਾਂ ਦੇ ਘਰ ਉਜੜ ਜਾਂਦੇ ਹਨ, ਇਸ ਕਰਕੇ ਆਪਦੀ ਸੰਗਤ ਵਧੀਆ ਹੋਣੀ ਚਾਹੀਦੀ ਹੈ ਜੇਕਰ ਕੋਈ ਭੈੜੀ ਸੰਗਤ ਵਿਚ ਪੈ ਗਿਆ ਹੈ ਤਾਂ ਉਸਨੂੰ ਬਾਹਰ ਕਢਣਾ ਸਾਡੀ ਜਿੰਮੇਵਾਰੀ ਬਣਦੀ ਹੈ।
ਇਸ ਮੌਕੇ ਆਸ਼ਾ ਰਾਣੀ, ਧਰਮਵੀਰ ਬਲਾਕ ਪ੍ਰਧਾਨ, ਰਿੰਪੀ ਕਬੂਲ ਸ਼ਾਹ ਖੁਬਣ, ਵੀਰ ਸਿੰਘ ਸਾਬਕਾ ਸਰਪੰਚ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।