ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਦੀ ਯੋਗ ਅਗਵਾਈ ਹੇਠ ਪਿੰਡ ਪੱਬਾਰਾਲੀ ਦੇ 25 ਪਰਿਵਾਰ ਅਕਾਲੀ ਦਲ ਨੂੰ ਛੱਡ ਕਿ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ
ਡੇਰਾ ਬਾਬਾ ਨਾਨਕ, 13 ਨਵੰਬਰ 2024 - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੀ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਰਾਲੀ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕਿ ਕਾਮਯਾਬ ਕਰੋ ਇਸ ਮੌਕੇ ਤੇ ਪਿੰਡ ਪੱਬਾਰਾਲੀ ਵਿਖੇ ਸਰਪੰਚ ਅਵਤਾਰ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਨਾਲ ਜੁੜੇ ਬਲਦੇਵ ਸਿੰਘ, ਗੁਰਬਖਸ਼ ਸਿੰਘ ( ਟਰਾਂਸਪੋਰਟਰ ਦੁਬਈ) ਬਲਬੀਰ ਸਿੰਘ, ਦਲਜੀਤ ਸਿੰਘ ਫੌਜੀ, ਸ਼ਿਵਦੇਵ ਸਿੰਘ, ਪ੍ਰੀਤਮ ਸਿੰਘ, ਕੰਵਲਜੀਤ ਕੌਰ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਡੇਹਰੀਵਾਲ,ਅਮਰ ਸਿੰਘ, ਬਾਬਾ ਪਰਮਜੀਤ ਸਿੰਘ ਜੀ,ਬੀਬੀ ਬਲਵਿੰਦਰ ਕੌਰ, ਭਗਵਾਨ ਸਿੰਘ,ਬਲਦੇਵ ਸਿੰਘ ( ਨੇਵੀ) ਦਿਲਬਾਗ ਸਿੰਘ, ਬਚਿੱਤਰ ਸਿੰਘ, ਸੁਖਦੇਵ ਸਿੰਘ, ਨਿਹੰਗ ਸਿੰਘ, ਦਿਲਰਾਜ ਸਿੰਘ, ਪ੍ਰੇਮ ਮਸੀਹ ਅਤੇ ਮੋਹਨ ਸਿੰਘ ਸਮੇਤ 25 ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਉਨ੍ਹਾਂ ਦਾ ਹਾਰਦਿਕ ਸਵਾਗਤ ਕੀਤਾ ਅਤੇ ਅੱਜ ਤੋਂ ਕਾਂਗਰਸ ਪਾਰਟੀ ਵੱਲੋਂ ਸਭ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਤੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕਿ ਕਾਮਯਾਬ ਕਰਨ ਦਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਨੂੰ ਪੂਰਨ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।