← ਪਿਛੇ ਪਰਤੋ
ਅੰਮ੍ਰਿਤਸਰ ਦੇ ਨਿਊ ਗੋਲਡਨ ਐਵਨਿਊ ਵਿਚ ਲੱਗੀ ਅੱਗ ਗੁਰਪ੍ਰੀਤ ਸਿੰਘ ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕੇ ਨਿਊ ਗੋਲਡਨ ਐਵਨਿਊ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ । ਹਾਲਾਂਕਿ ਇਲਾਕਾ ਨਿਵਾਸੀਆਂ ਦਾ ਕਹਿਣਾ ਸੀ ਕਿ ਉਹਨਾਂ ਨੂੰ ਨਹੀਂ ਪਤਾ ਕਿ ਉਹਨਾਂ ਦੇ ਇਲਾਕੇ ਦੇ ਵਿੱਚ ਕੋਈ ਕੈਮੀਕਲ ਦੀ ਫੈਕਟਰੀ ਦਾ ਕੰਮ ਚੱਲਦਾ ਹੈ ? ਲੇਕਿਨ ਅੱਗ ਇਨੀ ਭਿਆਨਕ ਸੀ ਕਿ ਬਹੁਤ ਸਾਰੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਬੜੀ ਮੁਸ਼ੱਕਤ ਦੇ ਨਾਲ ਅੱਗ ਨੂੰ ਬੁਝਾਇਆ ਗਿਆ । ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਗਲੀ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕੁਝ ਸਮਾਂ ਜਰੂਰ ਲੱਗਾ । ਉਹਨਾਂ ਨੇ ਕਿਹਾ ਕਿ ਇਸ ਜਗ੍ਹਾ ਤੇ ਉੱਤੇ ਪਲਾਸਟਿਕ ਦਾ ਸਮਾਨ ਹੋਣ ਕਾਰਨ ਸਾਰਾ ਪਲਾਸਟਿਕ ਦਾ ਸਮਾਨ ਪਿਗਲਦਾ ਹੋਇਆ ਨਜ਼ਰ ਆਇਆ ਅਤੇ ਨਾਲ ਇੱਕ ਮੈਡੀਸਨ ਦਾ ਡਾਊਨ ਸੀ ਉਸ ਨੂੰ ਵੀ ਪੂਰੀ ਤਰ੍ਹਾਂ ਨਾਲ ਅੱਗ ਨੇ ਆਪਣੇ ਚਪੇਟ ਵਿੱਚ ਲੈ ਲਿਆ ਹੈ।
Total Responses : 325