ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿੱਚ ਕੱਢਿਆ ਰੋਡ ਸੋਅ
ਦੁਕਾਨਦਾਰ ਭਰਾਵਾਂ ਕੋਲੋਂ ਕਾਂਗਰਸ ਪਾਰਟੀ ਲਈ ਮੰਗਿਆ ਸਮਰਥਨ --ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ ਬਾਜ਼ਾਰਾਂ ਵਿੱਚ ਜ਼ਬਰਦਸਤ ਰੋਡ ਸ਼ੋਅ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕ ਰੰਧਾਵਾ ਦੇ ਹੱਕ ਵਿੱਚ ਕੱਢ ਕਿ ਡੋਰ ਟੂ ਡੋਰ ਦੁਕਾਨਦਾਰਾਂ ਭਰਾਵਾਂ ਦੇ ਕੋਲ ਜਾ ਕਿ ਬੀਬੀ ਜਤਿੰਦਰ ਕੌਰ ਰੰਧਾਵਾ ਲ ਈ ਵੋਟਾਂ ਮੰਗੀਆਂ ।
ਦੁਕਾਨਦਾਰ ਭਰਾ ਦੁਕਾਨਾਂ ਤੋਂ ਬਾਹਰ ਆ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਤੇ ਫੂਲਾਂ ਦੀ ਵਰਖਾ ਕਰਕੇ ਉਹਨਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਕਹਿ ਰਹੇ ਸਨ ਪੂਲਾ ਡੇਰਾ ਬਾਬਾ ਨਾਨਕ ਕਾਂਗਰਸ ਦੇ ਰੰਗਾਂ ਵਿੱਚ ਰਗਿਆ ਪਿਆ ਸੀ ਇਸ ਰੋਡ ਸੋਅ ਵਿੱਚ ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਬਾਜਵਾ,ਮੇਅਰ ਨਗਰ ਨਿਗਮ ਸੁਖਦੀਪ ਸਿੰਘ ਤੇਜਾ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਤਲਵੰਡੀ ਗੁਰਾਇਆ, ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ,ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਪ੍ਰਧਾਨ ਜਨਕ ਰਾਜ ਕਾਲਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ, ਦਿਨੇਸ ਬਸੀ, ਮੁਨੀਸ਼ ਕੁਮਾਰ ਮਨੀ,ਪਾਲੀ ਬੇਦੀ ਸਮੇਤ ਕਾਂਗਰਸ ਪਾਰਟੀ ਦੇ ਵਰਕਰ ਭਾਰੀ ਗਿਣਤੀ ਵਿੱਚ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸਨ ਚੰਦਰ ਮਹਾਜ਼ਨ ਨੇ ਦਿੱਤੀ।