← ਪਿਛੇ ਪਰਤੋ
ਸੁਖਜਿੰਦਰ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਰੋਡ ਸ਼ੋਅ ਦੌਰਾਨ ਮੰਦਰ ਵਿਖੇ ਮੱਥਾ ਟੇਕ ਕੇ ਲਿਆ ਆਸ਼ੀਰਵਾਦ ਡੇਰਾ ਬਾਬਾ ਨਾਨਕ14 ਨਵੰਬਰ 2024- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਰੋਡ ਸ਼ੋਅ ਦੌਰਾਨ ਕਰਿਸ਼ਨ ਜੀ ਦੇ ਡੰਡਰੋਵਾ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਤੋਂ ਬਾਅਦ ਹਵੇਲੀਆਂ ਕਲਾਂ ਵਿਖੇ ਸਰਦਾਰ ਇੰਦਰਜੀਤ ਸਿੰਘ ਰੰਧਾਵਾ ,ਬੀਬੀ ਜਤਿੰਦਰ ਕੌਰ ਰੰਧਾਵਾ ਕਾਂਗਰਸੀ ਉਮੀਦਵਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਉਦੇਵੀਰ ਸਿੰਘ ਰੰਧਾਵਾ ਨਾਲ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੀਆਂ ਪੰਜਾਬ ਅਤੇ ਪੰਜੀਤੀਅਤ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਸਭ ਆਪਣੇ ਅਤੇ ਆਪਣੇ ਬੱਚਿਆਂ ਦੇ ਉਜਵਲ ਅਤੇ ਸੁਰੱਖਿਅਤ ਭਵਿੱਖ ਲਈ ਪੰਜੇ ਦੇ ਨਿਸ਼ਾਨ ਵਾਲੇ 2 ਨੰਬਰ ਬਟਨ ਦਬਾ ਕਿ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਪੂਰਜੋਰ ਅਪੀਲ ਕੀਤੀ ਇਸ ਮੌਕੇ ਤੇ ਜਨਕ ਰਾਜ ਕਾਲਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ,ਮੁਨੀਸ ਮਹਾਜ਼ਨ ਮਨੀ, ਸੀਨੀਅਰ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ ਤੇ ਪਾਲੀ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।
Total Responses : 324