ਡੇਰਾ ਬਾਬਾ ਨਾਨਕ ਦੇ ਪਿੰਡ ਗਵਾਰਾ 'ਚ AAP ਨੂੰ ਝਟਕਾ, ਦਰਜ਼ਨ ਦੇ ਕਰੀਬ ਪਰਿਵਾਰ ਕਾਂਗਰਸ 'ਚ ਸ਼ਾਮਲ
ਡੇਰਾ ਬਾਬਾ ਨਾਨਕ 14 ਨਵੰਬਰ 2024- ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਗਵਾਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ 440 ਵੋਲਟੇਜ ਦਾ ਝਟਕਾ ਲੱਗਾ ਜੱਦ ਪਿੰਡ ਦੇ 12 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਕਿਸਾਨ,ਵਪਾਰੀ,ਦਲਿਤ ਵਰਗ, ਕ੍ਰਿਸ਼ਚਨ ਵਰਗ ਤੇ ਮੁਲਾਜ਼ਮਾਂ ਪ੍ਰਤੀ ਅਪਣਾਈ ਗਈਆਂ ਪੰਜਾਬ ਮਾਰੂ ਨੀਤੀਆਂ ਤੋਂ ਤੰਗ ਆ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਸੁਚੱਜੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਕਿ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਡੱਟ ਕਿ ਹਮਾਇਤ ਕਰਨ ਦਾ ਫੈਸਲਾ ਕੀਤਾ
ਪਿੰਡ ਗਵਾਰਾ ਵਿੱਚ ਗੁਰਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਬਲਰਾਜ ਸਿੰਘ ਭੁੱਲਰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਜਗਦੀਪ ਸਿੰਘ ਗੋਲਡੀ, ਸੁਰਜੀਤ ਸਿੰਘ, ਲਖਵਿੰਦਰ ਸਿੰਘ, ਤਲਵਿੰਦਰ ਸਿੰਘ,ਅਜੀਤ ਸਿੰਘ, ਜਗਮੋਹਨ ਸਿੰਘ, ਹਰਬੰਸ ਸਿੰਘ, ਨਵਜੋਤ ਸਿੰਘ, ਜਗਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਾਲਵਿੰਦਰ ਸਿੰਘ,ਹਰਦੀਪ ਸਿੰਘ, ਸੁਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਆਦਿ ਸਮੇਤ ਪੱਤਵੰਤੇ ਸੱਜਣ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ ਤੇ ਹਮੇਸ਼ਾਂ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ