ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 7 ਲੱਖ 15 ਹਜਾਰ 859 ਮੀਟਰਕ ਟਨ ਦੀ ਖਰੀਦ
ਕਿਸਾਨਾਂ ਨੂੰ 1564.03 ਕਰੋੜ ਰੁਪਏ ਦੀ ਕੀਤੀ ਅਦਾਇਗੀ
ਰੋਹਿਤ ਗੁਪਤਾ
ਬਟਾਲਾ, 14 ਨਵੰਬਰ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 13 ਨਵੰਬਰ ਤੱਕ 722541 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 715859 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 8 ਲੱਖ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1564.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ 92 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 285320 ਮੀਟਰਕ ਟਨ, ਮਾਰਕਫੈੱਡ ਵਲੋਂ 186255 ਮੀਟਰਕ ਟਨ, ਪਨਸਪ ਵਲੋਂ 156238 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 79056 ਐੱਫ.ਸੀ.ਆਈ ਵੱਲੋਂ 8947 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।