ਕਿਹਾ, ਅੱਜ ਲਏ ਗਏ ਹਨ ਹੋਰ 4 ਸੈਂਪਲ
ਹੁਸ਼ਿਆਰਪੁਰ, 08 ਅਪ੍ਰੈਲ 2020: ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 244 ਸੈਂਪਲ ਲਏ ਗਏ ਹਨ, ਜਿਨ•ਾਂ ਵਿਚੋਂ 227 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 11 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ 4 ਨਵੇਂ ਸੈਂਪਲ ਲਏ ਗਏ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 6 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ, ਜਿਨ•ਾਂ ਵਿੱਚੋਂ ਪਿੰਡ ਮੋਰਾਂਵਾਲੀ ਦੇ ਇਕ ਪੋਜ਼ੀਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨ•ਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਨ•ਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ।