← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 12 ਅਗਸਤ ਫਾਜ਼ਿਲਕਾ ਜਿਲੇ੍ਹ ਵਿਚ ਅੱਜ 10 ਜਣੇ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਜਿਸ ਨਾਲ ਹੁਣ ਤੱਕ ਜ਼ਿਲੇ੍ਹ ਅੰਦਰ 311 ਜਣੇ ਠੀਕ ਹੋ ਕੇ ਘਰ ਪਰਤੇ ਹਨ ਤੇ ਠੀਕ ਹੋਣ ਵਾਲਿਆਂ ਦੀ ਕੁੱਲ ਰਿਕਵਰੀ ਦਰ 78.14 ਫੀਸਦੀ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਹਫਤਾਵਾਰੀ ਫੇਸਬੁੱਕ ਲਾਈਵ ਪੇਜ਼ ਰਾਹੀਂ ਲੋਕਾਂ ਨਾਲ ਰੁਬਰੂ ਹੋਣ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਮਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਸਨੀਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਵਰਤਣ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਨੂੰ ਬਚਾਅ ਢੰਗਾਂ ਰਾਹੀਂ ਹੀ ਹਰਾਇਆ ਜਾ ਸਕਦਾ ਹੈ। ਇਸ ਲਈ ਸਾਵਧਾਨੀਆਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਅਸੀਂ ਖੁਦ ਦੇ ਨਾਲ-ਨਾਲ ਆਪਣੇ ਪਰਿਵਾਰ ਤੇ ਹੋਰਨਾਂ ਨੂੰ ਵੀ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਜਿਲੇ੍ਹ ਅੰਦਰ 9 ਕੇਸ ਪਾਜੀਟਿਵ ਆਏ ਹਨ ਜਿਸ ਵਿਚੋਂ 8 ਕੇਸ ਫਾਜ਼ਿਲਕਾ ਜ਼ਿਲੇ੍ਹ ਨਾਲ ਸਬੰਧਤ ਹਨ ਤੇ 1 ਕੇਸ ਫਿਰੋਜ਼ਪੁਰ ਜ਼ਿਲੇ੍ਹ ਨਾਲ ਸਬੰਧਤ ਹੈ।ਉਨ੍ਹਾਂ ਦਸਿਆ ਕਿ ਜ਼ਿਲੇ੍ਹ ਅੰਦਰ ਹੁਣ 85 ਕੇਸ ਐਕਟਿਵ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਜਿ਼ਲੇ੍ਹ ਨਾਲ ਸਬੰਧਤ ਕੁੱਲ 398 ਵਿਅਕਤੀ ਕਰੋਨਾ ਪਾਜੀਟਿਵ ਪਾਏ ਗਏ ਸਨ ਜਿਨ੍ਹਾਂ ਵਿਚੋਂ 311 ਜਣੇ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਤਹਿਸੀਲਾਂ ਤੇ ਬਲਾਕਾਂ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਹਰੇਕ ਬਲਾਕ ਵਿਚ 1-1 ਲੱਖ ਬੂਟਾ ਲਗਾਇਆ ਜਾਣਾ ਹੈ ਜਿਸ ਨਾਲ ਪੂਰੇ ਜ਼ਿਲੇ ਦੇ ਪਿੰਡਾਂ ਅੰਦਰ ਹਰਿਆਲੀ ਹੀ ਹਰਿਆਲੀ ਨਜਰ ਆਵੇਗੀ।
Total Responses : 936