← ਪਿਛੇ ਪਰਤੋ
ਚੰਡੀਗੜ੍ਹ, 1 ਅਕਤੂਬਰ 2020 - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਿੰਨ ਤਖਤਾਂ ਤੋਂ ਕਿਸਾਨ ਮਾਰਚ ਸ਼ੁਰੂ ਕੀਤਾ ਗਿਆ ਹੈ ਅਤੇ ਉਨ੍ਹਾਂ 'ਚੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਾਲਾ ਕਾਫਲਾ ਚੰਡੀਗੜ੍ਹ ਦੇ ਬਾਰਡਰ 'ਤੇ ਪਹੁੰਚ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਬਾਰਡਰ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਵਰਕਰਾਂ ਸਮੇਤ ਚੰਡੀਗੜ੍ਹ ਦੇ ਬਾਰਡਰ 'ਤੇ ਧਰਨਾ ਲਾ ਦਿੱਤਾ ਗਿਆ ਹੈ।
Total Responses : 948