← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
- ਅੱਜ 25 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ੀਟਿਵ - ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁਲ ਐਕਟਿਵ ਕੇਸ 564
ਅੰਮ੍ਰਿਤਸਰ, 14 ਅਕਤੂਬਰ 2020 - ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅੱਜ 25 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ 121 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 10298 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਗਏ ਹਨ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 564 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 423 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਈ ਹੈ।
Total Responses : 47