ਹਰੀਸ਼ ਕਾਲੜਾ
ਰੂਪਨਗਰ ,19 ਅਕਤੂਬਰ 2020 :ਪੰਜਾਬ ਸਰਕਾਰ ਵੱਲੋਂ ਸ੍ਰੀ ਰਾਜ ਕਮਲ ਚੌਧਰੀ ਸੀਨੀਅਰ ਆਈ.ਏ.ਐੱਸ. ਅਧਿਕਾਰੀ ਨੂੰ ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ, ਰਾਜ ਕਮਲ ਚੌਧਰੀ ਨੇ ਡਿਵੀਜ਼ਨਲ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਅੱਜ ਚਾਰਜ ਸੰਭਾਲ ਲਿਆ ।
ਇਸ ਮੌਕੇ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ, ਰੂਪਨਗਰ , ਡਾ ਅਖਿਲ ਚੌਧਰੀ , ਐਸਐਸਪੀ ਰੂਪਨਗਰ ,ਸ੍ਰੀਮਤੀ ਦੀਪ ਸਸ਼ਿਰਮਾ, ਏ ਡੀ ਸੀ (ਜਨਰਲ) ਰੂਪਨਗਰ ਅਤੇ ਸ. ਗੁਰਵਿੰਦਰ ਸਿੰਘ ਜੌਹਲ, ਐਸਡੀਐਮ ਰੂਪਨਗਰ ਹਾਜ਼ਰ ਸਨ
ਚਾਰਜ ਸੰਭਾਲਣ ਮਗਰੋਂ ਸ੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਉਹ ਮੁੱਖ ਤੌਰ ਤੇ ਇਹ ਯਕੀਨੀ ਬਣਾਉਣਗੇ ਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਕੀਮਾਂ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਸ਼੍ਰੀ ਰਾਹੁਲ ਤਿਵਾੜੀ ਆਈ.ਏ.ਐੱਸ. ,ਇਸ ਸਮੇਂ ਚੋਣਾਂ ਦੀ ਡਿਊਟੀ ਤੇ ਸੂਬੇ ਤੋਂ ਬਾਹਰ ਗਏ ਹੋਏ ਹਨ ਉਨ੍ਹਾਂ ਦੀ ਗ਼ੈਰ ਹਾਜ਼ਰੀ ਵਿੱਚ ਸਰਕਾਰ ਨੇ ਸ੍ਰੀ ਰਾਜ ਕਮਲ ਚੌਧਰੀ ਨੂੰ ਰੂਪਨਗਰ ਡਵੀਜ਼ਨ ਦੇ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਹੈ