← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ’ਤੇ ਪੈਂਦੇ ਪਿੰਡ ਔਲਖ ਨੇੜੇ ਕਾਰ ਸਵਾਰ ਵਿਅਕਤੀ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਸ੍ਰੀ ਮੁਕਤਸਰ ਸਾਹਿਬ ਵਾਸੀ ਰਣਜੀਤ ਸਿੰਘ ਆਪਣੀ ਪਤਨੀ ਨਾਲ ਪਿੰਡ ਔਲਖ ਵਿਖੇ ਦਵਾਈ ਲੈਣ ਲਈ ਗਿਆ ਸੀ। ਇਸੇ ਦੌਰਾਨ ਇੱਕ ਨਿੱਜੀ ਹਸਪਤਾਲ ਦੇ ਨੇੜੇ ਕਾਰ ’ਚ ਬੈਠੇ ਰਾਣਾ ’ਤੇ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਿਕ ਰਣਜੀਤ ਸਿੰਘ ਰਾਣਾ ’ਤੇ ਪਹਿਲਾਂ ਕਈ ਪੁਲਿਸ ਮਾਮਲੇ ਦਰਜ ਰਹੇ ਹਨ, ਪਰ ਹੁਣ ਉਹ ਕਈ ਮਾਮਲਿਆਂ ’ਚੋਂ ਬਰੀ ਹੋ ਚੁੱਕਾ ਸੀ। ਇਸ ਘਟਨਾ ਨੂੰ ਗੈਂਗਵਾਰ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ।
Total Responses : 189